Friday, June 26, 2026

18-19 ਸਾਲ ਵਾਲੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਦੀਆਂ ਹਦਾਇਤਾਂ

ppn1711201603
ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ ਸੱਗੂ)- ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਅਮਲ ਵਿਚ ਲਿਆਂਦਾ ਜਾ ਰਿਹਾ ਹੈ।ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਪਣੇ-ਆਪਣੇ ਹਲਕੇ ਦੇ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ, ਜਿਸ ਦੌਰਾਨ ਉਨ੍ਹਾਂ ਨੂੰ ਆਪਣੇ ਸਕੂਲਾਂ-ਕਾਲਜਾਂ ਵਿਚ ਪੜ੍ਹਦੇ 18-19 ਸਾਲ ਦੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੂਰਬੀ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੂਰਬੀ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿੰਦਰਬੀਰ ਸਿੰਘ ਨੇ ਵੱਖ-ਵੱਖ ਕਾਲਜਾਂ ਤੋਂ ਆਏ ਨੋਡਲ ਅਫ਼ਸਰਾਂ (ਸਵੀਪ) ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਾਰੇ ਯੋਗ ਵਿਦਿਆਰਥੀਆਂ ਦੀ ਵੋਟ ਬਣਾਉਣ ਦੀ ਹਦਾਇਤ ਕੀਤੀ ਗਈ।ਇਸ ਮੌਕੇ ਨੋਡਲ ਅਫ਼ਸਰ ‘ਸਵੀਪ’ ਸ੍ਰੀ ਸੁਨੀਲ ਸ਼ਰਮਾ, ਨੋਡਲ ਅਫ਼ਸਰ ਚੋਣਾਂ ਸ. ਬਿਕਰਮ ਸਿੰਘ, ਪ੍ਰੋ. ਸੁਨੀਲ ਗੁਪਤਾ, ਪ੍ਰੋ. ਮਨਜੀਤ ਕੌਰ, ਗੁਰਬਿੰਦਰ ਸਿੰਘ ਖਹਿਰਾ ਅਤੇ ਸ੍ਰੀਮਤੀ ਮੰਜੂ ਬਾਲਾ ਹਾਜ਼ਰ ਸਨ।
ਇਸ ਤੋਂ ਇਲਾਵਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੱਛਮੀ-ਕਮ-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ (ਮੋਬਾਈਲ ਵਿੰਗ) ਅੰਮ੍ਰਿਤਸਰ ਐਚ. ਐਸ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਕੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਦੀ ਤਾਕੀਦ ਕੀਤੀ ਗਈ।
ਇਸੇ ਤਰ੍ਹਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਦੱਖਣੀ-ਕਮ-ਸੰਯੁਕਤ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਹਲਕੇ ਵਿਚ ਪੈਂਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਅਤੇ ਸੇਵਾ ਕੇਂਦਰਾਂ ਦੇ ਮੈਨੇਜਰਾਂ ਨਾਲ ਮੀਟਿੰਗ ਕਰਕੇ ਨੌਜਵਾਨ ਨਾਗਰਿਕਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਦੀ ਹਦਾਇਤ ਕੀਤੀ ਗਈ।ਮੀਟਿੰਗ ਵਿਚ ਐਮ. ਟੀ. ਪੀ ਇਕਬਾਲ ਪ੍ਰੀਤ ਸਿੰਘ ਰੰਧਾਵਾ, ਕਾਰਜਕਾਰੀ ਇੰਜੀਨੀਅਰ ਸ੍ਰੀ ਤਿਲਕ ਰਾਜ, ਸੁਪਰਡੈਂਟ ਸੁਖਦੇਵ ਸਿੰਘ, ਕਾਨੂੰਗੋ ਰਾਜਵਿੰਦਰ, ਸ੍ਰੀ ਰਾਜੇਸ਼ ਧਵਨ ਅਤੇ ਹਲਕੇ ਦੇ ਸੁਪਰਵਾਈਜ਼ਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply