
ਫਾਜ਼ਿਲਕਾ, 17 ਨਵੰਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਖਿਓਵਾਲੀ ਢਾਬ ਵਿਚ ਅੱਜ ਇਕ ਸਾਦੇ ਸਮਾਰੋਹ ਦੌਰਾਨ ਸਰਕਾਰ ਵੱਲੋਂ ਚਲਾਈ ਗਈ ਮਾਈ ਭਾਗੋ ਸਕੀਮ ਤਹਿਤ 23 ਜਾਗਰੂਕ ਵਿਦਿਆਰਥਣਾਂ ਨੂੰ ਸਾਇਕਲਾਂ ਦੀ ਵੰਡ ਕੀਤੀ ਗਈ। ਪ੍ਰੋਗਰਾਮ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਸੂਬੇ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਨਿੱਜੀ ਸਕੱਤਰ ਰਕੇਸ਼ ਸਹਿਗਲ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਤੋਂ ਇਲਾਵਾ ਪ੍ਰਿੰਸੀਪਲ ਆਸ਼ੀਮਾ ਗੁਪਤਾ, ਰੋਹਤਾਸ਼ ਕੁਮਾਰ, ਸੁਰਜੀਤ ਕੁਮਾਰ ਅਤੇ ਸਮੂਹ ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ। ਹਾਜਰੀਨ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਸ਼੍ਰੀ ਸਹਿਗਲ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਦਿਆਰਥਣਾਂ ਨੂੰ ਸਿਖਿਆ ਦੇ ਨਾਲ ਜੋੜਨ ਲਈ ਚਲਾਈ ਗਈ ਮਾਈ ਭਾਗੋ ਸਕੀਮ ਅਧੀਨ ਅੱਜ ਜਰੂਰਤਮੰਦ ਵਿਦਿਆਰਥਣਾਂ ਨੂੰ ਸਾਇਕਲ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿੰਨ੍ਹਾਂ ਦਾ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਲਾਭ ਲੈਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੜਾਈ ਨੂੰ ਵਿਚਾਲੇ ਨਾ ਛੱਡ ਕੇ ਜਾਣ ਅਤੇ ਲਗਾਤਾਰ ਸਕੂਲ ਆ ਕੇ ਸਿਖਿਆ ਪ੍ਰਾਪਤ ਕਰ ਜੀਵਨ ਵਿਚ ਕਾਮਯਾਬ ਇੰਸਾਨ ਬਨਣ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media