Saturday, June 27, 2026

ਆਮ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣ-ਜੋਸ਼ੀ

Anil Joshi Pic 1ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਵਿਭਾਗ ਦੇ ਕੀਤੇ ਗਏ ਕੰਮਾਂ ਬਾਰੇ ਆਮ ਲੋਕਾਂ ਵਿਚ ਵਿਸ਼ਵਾਸ ਬਹਾਲ ਕੀਤੇ ਜਾਣ ਦੀ ਲੋੜ ਨੂੰ ਵੇਖਦਿਆਂ ਅਤੇ ਇਸ ਕੰਮ ਨੂੰ ਪਾਰਦਰਸ਼ੀ ਤੇ ਜ਼ਿੰਮੇਵਾਰੀ ਨਾਲ ਕਰਾਉਣ ਦੇ ਮੰਤਵ ਨਾਲ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸਮੂਹ ਅਰਬਨ ਲੋਕਲ ਬਾਡੀਜ਼ ਦੇ ਕਮਿਸ਼ਨਰਾਂ ਅਤੇ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਿਥੇ ਕਿਤੇ ਵੀ ਸੜਕਾਂ ‘ਤੇ ਕੱਟ ਲਗਾਏ ਜਾਂਦੇ ਹਨ, ਉਨ੍ਹਾਂ ਦੀ ਸਹੀ ਢੰਗ ਨਾਲ ਛੇਤੀ ਤੋਂ ਛੇਤੀ ਮੁਰੰਮਤ ਕੀਤੀ ਜਾਵੇ ਤਾਂ ਜੋ ਕਿਸੇ ਕਿਸਮ ਦਾ ਕੋਈ ਹਾਦਸਾ ਨਾ ਹੋਵੇ। ਇਸ ਦੇ ਨਾਲ ਹੀ ਮੇਨਹੋਲ ਦੇ ਕਵਰ ਸਹੀ ਢੰਗ ਨਾਲ ਲਗਾਉਣ, ਮੇਨਹੋਲ ਦੇ ਖੁੱਲ੍ਹੇ ਢੱਕਣ ਲਗਾਉਣ, ਨੰਗੀਆਂ ਤਾਰਾਂ, ਸਟਰੀਟ ਲਾਈਟਾਂ ਸਹੀ ਕਰਨ, ਪਾਣੀ ਦੀਆਂ ਪਾਈਪਾਂ ਦੀ ਲੀਕੇਜ ਦੂਰ ਕਰਨ ਅਤੇ ਦਰੱਖਤਾਂ ਆਦਿ ਦੀ ਛਟਾਈ ਵਰਗੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਲਈ ਹੁਕਮ ਜਾਰੀ ਕੀਤੇ ਹਨ।ਇਸ ਸਬੰਧੀ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਦਿਆਂ ਸ੍ਰੀ ਜੋਸ਼ੀ ਨੇ ਹਦਾਇਤਾਂ ਕੀਤੀਆਂ ਹਨ ਕਿ ਵਿਕਾਸ ਦੇ ਸਮੂਹ ਕੰਮਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਠੇਕੇਦਾਰਾਂ ਅਤੇ ਵਿਭਾਗ ਦੇ ਅਮਲੇ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਤੋਂ ਅਗਾਂਹ ਕਰਵਾਉਂਦਿਆਂ ਆਮ ਜਨਤਾ ਪ੍ਰਤੀ ਆਪਣੀ ਡਿਊਟੀ ਨੂੰ ਮੁਸਤੈਦੀ ਨਾਲ ਨਿਭਾਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਉਨ੍ਹਾਂ ਦੇ ਸ਼ਹਿਰ ਹੋਰਨਾਂ ਲਈ ਮਿਸਾਲ ਵਜੋਂ ਕੰਮ ਕਰਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply