ਨਵੀਂ ਦਿੱਲੀ, 18 ਨਵੰਬਰ (ਅੰਮ੍ਰਿਤ ਲਾਲ ਮੰਨਣ)- ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ, ਸੰਤਾਂ, ਗੁਰੂ ਘਰ ਦੇ ਸੇਵਕਾਂ ਆਦਿ ਦੀਆਂ ਬਾਣੀਆਂ ਦੀ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ ਕਲ, ਸ਼ਨੀਵਾਰ 19 ਨਵੰਬਰ ਤੋਂ ਮੰਗਲਵਾਰ 20 ਦਸੰਬਰ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸਿੰਘ ਸਾਹਿਬ ਪ੍ਰੋ. ਮਨਜੀਤ ਸਿੰਘ, ਗਿਆਨੀ ਸਾਹਿਬ ਸਿੰਘ, ਗਿਆਨੀ ਜਸਵੰਤ ਸਿੰਘ ਪ੍ਰਵਾਨਾ, ਗਿਆਨੀ ਹਰਪਾਲ ਸਿੰਘ (ਫਤਿਹਗੜ੍ਹ ਸਾਹਿਬ), ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਅਤੇ ਹੋਰ ਪੰਥ ਪ੍ਰਸਿੱਧ ਵਿਦਵਾਨ (ਵਾਰੋਵਾਰ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀ ‘ਭੱਟਾਂ ਦੇ ਸਵੱਈਏ’ ਦੀ ਭਾਵ ਅਰਥਾਂ ਤੇ ਵਿਆਖਿਆ ਸਹਿਤ ਕੱਥਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ‘ਤੇ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media