Tuesday, September 29, 2026

ਹਲਕਾ ਜੰਡਿਆਲਾ ਗੁਰੂ ਤੋਂ ਹਰਭਜਨ ਸਿੰਘ ਆਪ ਉਮੀਦਵਾਰ ਐਲਾਨੇ ਜਾਣ ‘ਤੇ ਵਰਕਰਾਂ ‘ਚ ਖੁਸ਼ੀ ‘

ppn1811201604ਜੰਡਿਆਲਾ ਗੁਰੂ, 18 ਨਵੰਬਰ (ਹਰਿੰਦਰ ਪਾਲ ਸਿੰਘ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ (ਰਿਜ਼ਰਵ) ਤੋਂ ਆਮ ਆਦਮੀ ਪਾਰਟੀ ਵਲੋਂ ਹਰਭਜਨ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2017 ਵਾਸਤੇ ਉਮੀਦਵਾਰ ਐਲਾਨੇ ਜਾਣ ਨਾਲ  ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।ਪੀ.ਸੀ.ਐਸ 2012 ਕਾਡਰ ਦੇ ਅਧਿਕਾਰੀ ਹਰਭਜਨ ਸਿੰਘ ਇਸ ਸਮੇਂ ਬਤੌਰ ਈ.ਟੀ.ਓਂ ਅੰਮ੍ਰਿਤਸਰ ਵਿਚ ਆਪਣੀ ਡਿਊਟੀ ਨਿਭਾਅ ਰਹੇ ਹਨ।ਇਸ ਤੋਂ ਪਹਿਲਾਂ ਉਹ ਸਿੱਖਿਆ ਵਿਭਾਗ ਵਿੱਚ ਬਤੌਰ ਲੈਕਚਰਾਰ ਰਹਿ ਚੁੱਕੇ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪਾਰਟੀ ਦੇ ਸੰਚਾਲਕ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਘਰ ਘਰ ਪਹੁੰਚਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ।ਉਨ੍ਹਾਂ ਆਖਿਆ ਕਿ ਅਕਾਲੀ ਭਾਜਪਾ ਗਠਜੋੜ ਨੇ ਪੰਜਾਬ ਨੂੰ ਕਰਜ਼ਾਈ ਕੀਤਾ ਹੋਇਆ, ਪੰਜਾਬ ਦੀ ਅਰਥ ਵਿਵਸਥਾ ਦਾ ਬੁਰਾ ਹਾਲ ਹੈ।ਮੋਦੀ ‘ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਨੋਟੇਬੰਦੀ ਕਰਨ ਤੋਂ ਪਹਿਲਾਂ ਨੋਟਾਂ ਦਾ ਬੈਂਕਾਂ ਵਿੱਚ ਪੂਰੀ ਤਰ੍ਹਾਂ ਸੰਚਾਲਨ ਕਰਨਾ ਚਾਹੀਦਾ ਸੀ, ਤਾਂ ਜੋ ਅੱਜ ਆਮ ਜਨਤਾ ਨੂੰ ਇਨ੍ਹਾਂ ਖੱਜਲ ਖੁਆਰ ਨਾ ਹੋਣਾ ਪੈਂਦਾ।ਇਸ ਮੌਕੇ ਉਨਾਂ ਨਾਲ ਆਮ ਆਦਮੀ ਪਾਰਟੀ ਆਗੂ ਸਰਬਜੀਤ ਸਿੰਘ ਡਿੰਪੀ ,ਨਰੇਸ਼ ਪਾਠਕ ਅਤੇ ਪਾਰਟੀ ਦੇ ਵਰਕਰ ਹਾਜ਼ਿਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply