
ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਤੇ ਲੋਕ ਸੰਪਰਕ ਅਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਸੰਜੇ ਸਿੰਘ ਅਤੇ ਅਸੀਸ਼ ਖੈਤਾਨ ਵਿਰੁੱਧ ਕੀਤੇ ਗਏ ਮਾਣਹਾਨੀ ਮਾਣਹਾਨੀ ਦੇ ਮਾਮਲੇ ਵਿੱਚ ਮਾਨਯੋਗ ਅਦਾਲਤ ਨੇ ਵੱਡਾ ਝਟਕਾ ਦਿੰਦਿਆਂ ਤਿੰਨਾਂ ਵਿਰੁੱਧ ਦੋਸ਼ ਆਇਦ ਕਰ ਦਿੱਤੇ ਹਨ।ਇਸ ਸਬੰਧੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਮੰਗ ਕੀਤੀ ਹੈ ਅਦਾਲਤ ਵੱਲੋਂ ਦੋਸ਼ ਆਇਦ ਕਰਨ ‘ਤੇ ਮੁਜਰਮ ਕੇਜਰੀਵਾਲ ਵਿੱਚ ਜ਼ਰਾ ਵੀ ਨੈਤਿਕਤਾ ਹੈ ਤਾਂ ਉਸ ਨੂੰ ਤੁਰੰਤ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਣਾ ਚਾਹੀਦਾ ਹੈ।
ਮਜੀਠੀਆ ਵੱਲੋਂ ਜਿੱਥੇ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਅਸੀਸ਼ ਖੈਤਾਨ ਅਤੇ ਸੰਜੇ ਸਿੰਘ ਨੂੰ ਝੂਠਾ ਤੇ ਕੂੜ ਪ੍ਰਚਾਰ ਕਰਕੇ ਉਸ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਹਰਕਤਾਂ ਕਾਰਨ ਅਦਾਲਤ ਵਿੱਚ ਖੜ੍ਹਾ ਕਰਕੇ ਦੋਸ਼ ਤੈਅ ਕਰਵਾ ਕੇ ਕੇਜਰੀਵਾਲ ਅਤੇ ਉਸ ਦੇ ਸ਼ੈਤਾਨਾਂ ਦਾ ਪਰਦਾਫਾਸ਼ ਕੀਤਾ ਹੈ, ਉਥੇ ਸਚਾਈ ਦੀ ਜਿੱਤ ਹੋਣ ‘ਤੇ ਮਜੀਠੀਆ ਦੇ ਸਮਰਥਕਾਂ ਨੇ ਆਪਣੇ ਮਹਿਬੂਬ ਆਗੂ ਦੀ ਸੱਚ ‘ਤੇ ਪਹਿਰਾ ਦਿੰਦੇ ਹੋਏ ਹੋਈ ਜਿੱਤ ਦੀ ਖੁਸ਼ੀ ਵਿੱਚ ਜਸ਼ਨ ਮਨਾਏ।
ਮਜੀਠੀਆ ਨੇ ਕਿਹਾ ਕਿ ਅਦਾਲਤ ਵੱਲੋਂ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਖਿਾਲਫ ਦੋਸ਼ ਤੈਅ ਕਰਨ ਨਾਲ ਪੰਜਾਬੀਆਂ ਦਾ ਮਾਣ ਸਨਮਾਨ ਬਹਾਲ ਹੋਇਆ ਹੈ।ਉਨ੍ਹਾਂ ਕਿਹਾ ਕਿ ‘ਆਪ’ ਵਿੱਚ ਹਰ ਪੱਧਰ ਤੇ ਫੈਲੇ ਭ੍ਰਿਸ਼ਟਾਚਾਰ, ਅਪਰਾਧ ਅਤੇ ਚਰਿੱਤਰਹੀਣਤਾ ਵੱਲ ਕੇਜਰੀਵਾਲ ਅੱਖਾਂ ਬੰਦ ਕਰੀ ਬੈਠਾ ਹੈ, ਅਜਿਹੀਆਂ ਅਨੈਤਿਕਤਾ ਹਰਕਤਾਂ ਕਾਰਨ ਆਪ ਪਾਰਟੀ ਨਿੱਤ ਦਿਨ ਨਵੀਆਂ ਸਿਖਰਾਂ ਛੂਹ ਰਹੀ ਹੈ।
ਮਜੀਠੀਆ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਨਿਰਣਾਇਕ ਦੌਰ ਤੱਕ ਲੈ ਕੇ ਜਾਣ ਤੱਕ ਅਤੇ ਕੇਜਰੀਵਾਲ ਪਹਿਲਾਂ ਸਿਰਫ਼ ਜਾਣਿਆ ਜਾਂਦਾ ਸੀ, ਹੁਣ ਚਾਰਜਸ਼ੀਟ ਹੋ ਗਿਆ ਹੈ ਅਤੇ ਜਲਦ ਹੀ ਕੇਜਰੀਵਾਲ ਦੋਸ਼ੀ ਵਜੋਂ ਜਾਣਿਆ ਜਾਵੇਗਾ।ਉਨ੍ਹਾਂ ਨਾਲ ਹੀ ਕਿਹਾ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ ਜਦੋਂ ਤੱਕ ਕੇਜਰੀਵਾਲ ਨੂੰ ਸਲਾਖ਼ਾਂ ਪਿੱਛੇ ਨਹੀਂ ਪਹੁੰਚਾ ਦਿੰਦੇ।ਉਨ੍ਹਾਂ ਨਾਲ ਹੀ ਕਿਹਾ ਕਿ ਕੇਜਰੀਵਾਲ ਕੋਲ ਹੁਣ ਸਿਰਫ਼ ਜੇਲ੍ਹ ਹੀ ਇਹ ਇੱਕ ਰਸਤਾ ਬਚਿਆ ਹੈ।
ਅਦਾਲਤ ਦੀ ਇਸ ਕਾਰਵਾਈ ‘ਤੇ ਡੂੰਘੀ ਤਸੱਲੀ ਪ੍ਰਗਟ ਕਰਦਿਆਂ ਮਜੀਠੀਆ ਨੇ ਕਿਹਾ ਕਿ ਜਿੱਤ ਅੰਤ ਵਿੱਚ ਸੱਚਾਈ ਦੀ ਹੁੰਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੀ ਗਲਤੀ ਸਵੀਕਾਰ ਕਰਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ।
ਮਜੀਠੀਆ ਨੇ ਕਿਹਾ ਕਿ ਜੇਕਰ ਉਨਾਂ ਖ਼ਿਲਾਫ਼ ਕੋਈ ਸਬੂਤ ਸੀ ਤਾਂ ਦੋਸ਼ੀਆਂ ਕੋਲ ਬਹੁਤ ਸਮਾਂ ਸੀ ਅਦਾਲਤ ਕੋਲ ਪੇਸ਼ ਕਰਨ ਦਾ ਅਤੇ ਉਹ ਦੋਸ਼ ਤੈਅ ਹੋਣ ਤੋਂ ਬਚ ਸਕਦੇ ਸੀ। ਉਨ੍ਹਾਂ ਕੇਜਰੀਵਾਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਕੇਜਰੀਵਾਲ ਅਦਾਲਤ ਦੀ ਰੋਜ਼ਾਨਾ ਸੁਣਵਾਈ ਲਈ ਸਹਿਮਤੀ ਦੇਵੇ ਤਾਂ ਜੋ ਨਤੀਜਾ ਸਭ ਦੇ ਸਾਹਮਣੇ ਹੋਵੇ।ਅਦਾਲਤ ਨੇ ਅੱਜ ਤਿੰਨੋ ਮੁਲਜ਼ਮਾਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਰੈਲੀ, ਅੰਮ੍ਰਿਤਸਰ ਵਿਖੇ ਨੁੱਕੜ ਮੀਟਿੰਗਾਂ ਦੌਰਾਨ ਅਤੇ ਚੰਡੀਗੜ੍ਹ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕੀਤੀਆਂ ਮਾਣ ਹਾਨੀਆਂ ਦੀ ਟਿੱਪਣੀਆਂ ਦੇ ਸਬੰਧ ਵਿੱਚ ਦੋਸ਼ ਤੈਅ ਕਰ ਦਿੱਤੇ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media