ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ): ਸਿੱਖਿਆ ਵਿਭਾਗ ਦੇ ਹੁਕਮਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਮੋਚੜਕਲਾਂ ਵਿਚ ਪ੍ਰਿੰਸੀਪਲ ਪੰਕਜ ਅੰਗੀ ਦੀ ਅਗਵਾਈ ਵਿਚ 9ਵੀਂ ਅਤੇ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਕਰਾਟਿਆਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡੀਪੀਈ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਇਹ ਕੋਸ਼ਿਸ਼ ਬਹੁਤ ਸ਼ਲਾਘਾਯੋਗ ਹੈ।ਇਸ ਨਾਲ ਲੜਕੀਆਂ ਮੁਸ਼ਕਲ ਸਮੇ ਵਿਚ ਆਪਣੀ ਰੱਖਿਆ ਕਰ ਸਕਦੀਆਂ ਹਨ। ਇਹ ਟ੍ਰੇਨਿੰਗ ਕੋਚ ਤਾਰਾ ਸਿੰਘ ਲਾਧੂਕਾ ਵੱਲੋਂ ਦਿੱਤੀ ਜਾ ਰਹੀ ਹੈ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media