ਫਾਜ਼ਿਲਕਾ, 19 ਨਵੰਬਰ (ਵਿਨੀਤ ਅਰੋੜਾ): ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਸਬੰਧੀ ਜਾਗਰੂਕ ਕਰਨ ਲਈ ਸ਼ੁੁਰੂ ਕੀਤਾ ਗਿਆ ਸਿਹਤ ਜਾਗਰੂਕਤਾ ਅਭਿਆਨ ਲੋਕਾਂ ਦੇ ਲਈ ਲਾਭਦਾਇਕ ਸਾਬਤ ਹੋ ਰਿਹਾ ਹੈ। ਇਸ ਅਭਿਆਨ ਦੇ ਤਹਿਤ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੂਰੇ ਸਟਾਫ਼ ਵੱਲੋਂ ਪਿੰਡ ਪਿੰਡ ਜਾਕੇ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਿਹਤ ਸੁਵਿਧਾਵਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਉੱਥੇ ਹੀ ਸਿਹਤ ਸੁਵਿਧਾਵਾਂ ਕਿਵੇਂ ਪ੍ਰਾਪਤ ਕੀਤੀਆਂ ਜਾਣ ਇਸ ਸਬੰਧੀ ਵੀ ਦੱਸਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਦਿਹਾਤੀ ਖੇਤਰਾਂ ਵਿਚ ਆਯੁਰਵੈਦਿਕ, ਹੋਮਿਓਪੈਥਿਕ ਅਤੇ ਐਲੋਪੈਥਿਕ ਸਾਰਿਆਂ ਤਰ੍ਹਾਂ ਦੇ ਮੈਡੀਕਲ ਕੈਂਪ ਵੀ ਪਿੰਡਾਂ ਵਿਚ ਲਗਾਏ ਜਾ ਰਹੇ ਹਨ। ਜਿਸ ਵਿਚ ਜ਼ਰੂਰਤਮੰਦਾਂ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।ਜਾਣਕਾਰੀ ਦਿੰਦੇ ਹੋਏ ਸੀਐਚਸੀ ਡੱਬਵਾਲਾ ਕਲਾਂ ਦੇ ਦੀਵੇਸ਼ ਕੁਮਾਰ ਨੇ ਦੱਸਿਆ ਕਿ ਪਿੰਡਾਂ ਵਿਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਕੈਂਸਰ ਰਾਹਤ ਕੋਸ਼, ਹੈਪੇਟਾਈਟਸ ਸੀ ਦੇ ਮੁਫ਼ਤ ਇਲਾਜ ਸਬੰਧੀ ਕਾਫ਼ੀ ਉਤਸਾਹ ਹੈ ਪਰ ਇਨ੍ਹਾਂ ਯੋਜਨਾਵਾਂ ਦਾ ਲਾਭ ਕਿਵੇਂ ਪ੍ਰਾਪਤ ਕਰਨਾ ਹੈ ਇਸ ਸਬੰਧੀ ਕੁਝ ਲੋਕ ਜਾਗਰੂਕ ਨਹੀਂ ਹਨ। ਜਿਸ ਕਾਰਨ ਉਨ੍ਹਾਂ ਦੇ ਮਨ ਵਿਚ ਸੁਵਿਧਾਵਾਂ ਸਬੰਧੀ ਕਾਫ਼ੀ ਭਰਾਤਰੀਆਂ ਹਨ। ਜਿਨ੍ਹਾਂ ਨੂੰ ਮੌਕੇ ਤੇ ਹੀ ਦੂਰ ਕੀਤਾ ਜਾ ਰਿਹਾ ਹੈ ਅਤੇ ਹਰ ਤਰ੍ਹਾਂ ਦੀ ਸੁਵਿਧਾ ਪ੍ਰਾਪਤ ਕਰਨ ਸਬੰਧੀ ਪੂਰੀ ਪ੍ਰਕਿਰਿਆ ਸਮਝਾਈ ਜਾ ਰਹੀ ਹੈ। ਦੀਵੇਸ਼ ਨੇ ਕਿਹਾ ਕਿ ਸਰਕਾਰ ਵੱਲੋਂ 5 ਨਵੰਬਰ ਤੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਦੇ ਤਹਿਤ ਸੀਐਚਸੀ ਡੱਬਵਾਲਾ ਕਲਾਂ ਦੇ ਤਹਿਤ ਆਉਂਦੇ 108 ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਉਕਤ ਵੈਨ ਜਾਵੇਗੀ ਅਤੇ ਸੀਐਚਸੀ ਵੱਲੋਂ ਇਹ ਅਭਿਆਨ 25 ਨਵੰਬਰ ਤੱਕ ਚਲਾਇਆ ਜਾਵੇਗਾ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media