
ਫਾਜਿਲਕਾ, 1 ਜੂਨ (ਵਿਨੀਤ ਅਰੋੜਾ)- ਇਥੋਂ ਨਾਲ ਲਗਦੇ ਪਿੰਡ ਪਾਲੀਵਾਲਾ ਵਿਖੇ ਇਕ ਨੌਜਵਾਨ ਦੀ ਬਿਜਲੀ ਦੇ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤਜਿੰਦਰ ਸਿੰਘ ਪੁੱਤਰ ਪ੍ਰਤਾਪ ਸਿੰਘ ਉਮਰ ੩੦ ਸਾਲ ਵਾਸੀ ਪਾਲੀਵਾਲਾ ਜੋ ਕਿ ਪਿੰਡ ਵਿਚ ਬਿਜਲੀ ਵੈਲਡਿੰਗ ਦਾ ਕੰਮ ਕਰਦਾ ਸੀ ਦੀ ਬੀਤੀ ਦੇਰ ਸ਼ਾਮ ਵੈਲਡਿੰਗ ਕਰਨ ਦੇ ਦੌਰਾਨ ਕਰੰਟ ਲੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਲੜਕੇ ਅਤੇ ਦੋ ਲੜਕੀਆਂ ਛੱਡ ਗਿਆ ਹੈ। ਪਿੰਡ ਦੀ ਪੰਚਾਇਤ ਅਤੇ ਦੁਖੀ ਪਰਿਵਾਰ ਨੇ ਪ੍ਰਸ਼ਾਸ਼ਨ ਤੋਂ ਪਰਿਵਾਰ ਦੇ ਇਕਲੌਤੇ ਕਮਾਊ ਪੁੱਤਰ ਦੀ ਮੌਤ ਤੇ ਸਹਾਇਤਾ ਦੀ ਮੰਗ ਕੀਤੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media