Monday, March 16, 2026

ਵਿਧਾਇਕ ਅਸ਼ਵਨੀ ਸ਼ਰਮਾ ਪਿੰਡ ਨੰਗਲ ਭੂਰ ਵਿਖੇ ਪੇਂਡੂ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ

ppn2111201619

ਪਠਾਨਕੋਟ, 22 ਨਵੰਬਰ (ਪੰਜਾਬ ਪੋਸਟ ਬਿਊਰੋ)- ਪਿੰਡ ਨੰਗਲ ਭੂਰ ਵਿਖੇ ਨਵੇਂ ਬਣਾਏ ਗਏ ਪੇਂਡੂ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ।ਇਸ ਸਮਾਗਮ ਦੀ ਪ੍ਰਧਾਨਗੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਰਾਜ ਬੀ.ਡੀ.ਪੀ.ਓ. ਪਠਾਨਕੋਟ, ਸਵਤੰਤਰ ਮਹਾਜਨ ਜਿਲ੍ਹਾ ਸਾਇੰਸ ਸੁਪਰਵਾਇਜਰ ਅਤੇ ਸਰਪੰਚ ਨੰਗਲ ਭੂਰ ਹਾਜਰ ਸਨ।
ਇਸ ਮੌਕੇ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਪਠਾਨਕੋਟ ਜਿਲ੍ਹੇ ਵਿੱਚ ਕੁੱਲ 6 ਸੈਂਟਰ ਖੋਲ੍ਹੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸੈਂਟਰ ਦਾ ਮੁੱਖ ਉਦੇਸ਼ ਨੌਜਵਾਨ ਬੇਰੋਜਗਾਰ ਲੜਕੇ/ਲੜਕੀਆਂ ਨੂੰ ਸਵੈ ਰੋਜਗਾਰ ਖੋਲਣ ਲਈ ਆਤਮ ਨਿਰਭਰ ਬਣਾਉਣਾ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੁਨਰ ਵਿਕਾਸ ਲਈ ਖੋਲ੍ਹੇ ਗਏ ਇੰਨ੍ਹਾਂ ਸੈਂਟਰਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸੰਬੋਧਨ ਕਰਦਿਆਂ ਕਿਹਾ ਕਿ ਪੈਸੇ ਕਮਾਉਣ ਲਈ ਹੁਨਰ ਦਾ ਹੋਣਾ ਜਰੂਰੀ ਹੈ ਅਤੇ ਹੁਨਰ ਪ੍ਰਾਪਤ ਕਰਨ ਲਈ ਅਜਿਹੇ ਸੈਂਟਰ ਮਹੱਤਵ ਪੂਰਨ ਭੂਮਿਕਾ ਅਦਾ ਕਰਦੇ ਹਨ।ਉਨ੍ਹਾਂ ਕਿਹਾ ਕਿ ਇੰਨ੍ਹਾਂ ਸੈਂਟਰ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਲੜਕੇ/ਲੜਕੀਆਂ ਆਪਣੇ ਸਵੈ ਰੋਜਗਾਰ ਦੇ ਧੰਦੇ ਖੋਲ੍ਹੇ ਸਕਦੇ ਹਨ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਸੈਂਟਰਾਂ ਵਿੱਚ ਸਿਲਾਈ ਕਢਾਈ, ਬੇਸਿਕ ਕੰਪਿਊਟਰ, ਪੈਕਿੰਗ ਆਦਿ ਦੇ ਕੋਰਸਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲਾ ਦਿਵਾ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਉਣ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply