
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਦੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚੋਣ ਖ਼ਰਚਾ ਨਿਗਰਾਨੀ ਸੈੱਲਾਂ ਤਹਿਤ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਿਚ ਸ਼ਾਮਿਲ ਚੋਣ ਅਲਕੇ ਵਾਰ ਨਿਯੁਕਤ ਅਧਿਕਾਰੀਆਂ ਦੀ ਅੱਜ ਸਥਾਨਕ ਬੱਚਤ ਭਵਨ ਵਿਖੇ ਟ੍ਰੇਨਿੰਗ ਹੋਈ।ਸਟੇਟ ਲੈਵਲ ਮਾਸਟਰ ਟਰੇਨਰ-ਕਮ-ਐਸ ਡੀ ਐਮ ਅੰਮ੍ਰਿਤਸਰ-2 ਸ੍ਰੀ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਲੈਵਲ ਮਾਸਟਰ ਟਰੇਨਰ-ਕਮ-ਐਸ ਡੀ.ਐਮ ਬਾਬਾ ਬਕਾਲਾ ਤੇਜਦੀਪ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ ਅਤੇ ਉਨ੍ਹਾਂ ਦੇ ਸ਼ੰਕਿਆਂ ਦਾ ਨਿਵਾਰਣ ਕੀਤਾ ਗਿਆ।
ਇਸ ਮੌਕੇ ਏ.ਸੀ.ਪੀ ਦੀਪਕ, ਤਹਿਸੀਲਦਾਰ ਚੋਣਾਂ ਰਾਕੇਸ਼ ਥਾਪਰ, ਕਾਨੂੰਗੋ ਚੋਣਾਂ ਰਜਿੰਦਰ ਸਿੰਘ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਵਿੱਚ ਸ਼ਾਮਿਲ ਅਧਿਕਾਰੀ ਹਾਜ਼ਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media