
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ. ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਹਾਇਕ ਕਮਿਸ਼ਨਰ ਸ਼ਿਕਾਇਤਾਂ ਰਣਜੀਤ ਸਿੰਘ, ਏ. ਈ. ਟੀ. ਸੀ ਅੰਮ੍ਰਿਤਸਰ-1 ਸ੍ਰੀ ਵਿਸ਼ਵਜੀਤ ਸਿੰਘ ਭੰਗੂ ਅਤੇ ਏ. ਈ. ਟੀ. ਸੀ ਅੰਮ੍ਰਿਤਸਰ-2 ਸ੍ਰੀਮਤੀ ਰਵਿੰਦਰ ਕੌਰ ਨੇ ਵਪਾਰੀਆਂ ਅਤੇ ਸਨਅੱਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਇਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ।ਉਨ੍ਹਾਂ ਕਿਹਾ ਕਿ ਵਪਾਰੀ ਆਪਣੀ ਹਰੇਕ ਤਰ੍ਹਾਂ ਦੀ ਸਮੱਸਿਆ ਲਈ ਕਿਸੇ ਵੀ ਵੇਲੇ ਉਨ੍ਹਾਂ ਨੂੰ ਮਿਲ ਸਕਦੇ ਹਨ ਇਸ ਮੌਕੇ ਵਿਭਾਗ ਦੇ ਕੰਮਕਾਜ਼ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ ਅਤੇ ਮੈਂਬਰਾਂ ਨੇ ਆਪਣੇ ਵਡਮੁੱਲੇ ਸੁਝਾਅ ਦਿੱਤੇ।ਇਸ ਮੌਕੇ ਈ.ਟੀ.ਓ ਰਾਜਨ ਗੁਪਤਾ ਅਤੇ ਰਮਿੰਦਰ ਸਿੰਘ, ਹਰਪਾਲ ਸਿੰਘ ਵਾਲੀਆ, ਜਤਿੰਦਰ ਸਿੰਘ ਭਾਟੀਆ, ਵਿਕਰਮ ਸਿੰਘ ਬੱਗਾ, ਵਰਿੰਦਰ ਕੁਮਾਰ, ਕਿਸ਼ਨ ਕਾਂਸਰਾ, ਕੁਲਵਿੰਦਰ ਸਿੰਘ, ਨਵੀਨ ਸਲੋਤਰਾ ਅਤੇ ਹੋਰ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media