Saturday, April 11, 2026

ਪਟਨਾ ਸਾਹਿਬ ਵਿਖੇ ਗੁਰਬਾਣੀ ਦੇ ਗੁਟਕੇ ਦੀ ਬੇਅਦਬੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

SGPC
ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਨਾ ਸਾਹਿਬ ਵਿਖੇ ਮਿਲੇ ਗੁਰਬਾਣੀ ਦੇ ਗੁਟਕੇ ਦੇ ਖਿਲਰੇ ਪੱਤਰਿਆਂ ਸਬੰਧੀ ਸਖ਼ਤ ਨੋਟਿਸ ਲਿਆ ਹੈ।ਪ੍ਰਧਾਨ ਪੋz: ਕਿਰਪਾਲ ਸਿੰਘ ਬਡੂੰਗਰ ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਕਿਸੇ ਸ਼ਰਾਰਤੀ ਦਿਮਾਗ ਦੀ ਉਪਜ ਹੈ ਜੋ ਸ਼ਾਂਤ ਹਾਲਾਤਾਂ ਨੂੰ ਲਾਂਬੂ ਲਾਉਣਾ ਚਾਹੁੰਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚਲੀ ਬਾਣੀ ਸਾਂਝੀ ਵਾਲਤਾ ਦਾ ਸੰਦੇਸ਼ ਦੇਂਦੀ ਹੈ ਤੇ ਇਹ ਸੰਦੇਸ਼ ਚਹੁੰ ਵਰਣਾ ਲਈ ਸਾਂਝਾ ਹੈ।ਉਨ੍ਹਾਂ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੂੰ ਕਿਹਾ ਕਿ ਉਹ ਇਸ ਸ਼ਰਮਨਾਕ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਏ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply