Tuesday, June 30, 2026

ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਦਾ ਵਡਾਲਾ ਗ੍ਰੰਥੀਆਂ ਵਿਖੇ ਗੁਰਮਤਿ ਮੁਕਾਬਲੇ ‘ਚ ਦੂਸਰਾ ਸਥਾਨ

ppn2411201610
ਚੌਂਕ ਮਹਿਤਾ, 24 ਨਵੰਬਰ (ਜੋਗਿੰਦਰ ਸਿੰਘ ਮਾਣਾ) – ਸੰਤ ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਡਾਲਾ ਗ੍ਰੰਥੀਆਂ, ਗੁਰਦਾਸਪੁਰ ਵੱਲੋਂ 17 ਤੋਂ 20 ਨਵੰਬਰ ਤੱਕ ਕਰਵਾਏ ਗੁਰਮਤਿ ਮੁਕਾਬਲਿਆਂ ਵਿੱਚ ਭਾਗ ਲਿਆ।ਇਸ ਵਿੱਚ ਜਿਲ੍ਹਾ ਪੱਧਰ ਦੇ ਲਗਭਗ 45 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਸ ਵਿਚ ਗੁਰਬਾਣੀ ਕੰਠ, ਕਵਿਤਾ, ਕਵੀਸ਼ਰੀ ਤੋਂ ਇਲਾਵਾ ਦਸਤਾਰਬੰਦੀ, ਦੁਮਾਲਾ ਸਜਾਉਣ ਅਤੇ ਕਲਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ ਗਏ ਅਤੇ ਅਕੈਡਮੀ ਦੇ ਵਿਦਿਆਰਥੀਆਂ ਨੇ ਹਰ ਭਾਗ ਵਿੱਚ ਵੱਧ ਚੜ ਕੇ ਹਿੱਸਾ ਲਿਆ ਅਤੇ ਆਪਣੀ ਮਿੱਠੀ ਅਵਾਜ ਨਾਲ ਸੰਗਤਾਂ ਨੂੰ ਮੋਹਿਆ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply