Friday, April 17, 2026

ਚੀਫ ਖਾਲਸਾ ਦੀਵਾਨ ਵਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

PPN010620
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 407 ਵਾਂ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੱਚ ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੀ ਸ਼ੁਰੂਆਤ ਸੀ੍ਰ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਹੋਈ। ਅੰਡਰ ਸੈਕਟਰੀ ਸ: ਹਾਕਮ ਸਿੰਘ ਦੀ ਅਗਵਾਈ ਵਿਚ ਚਲ ਰਹੇ ਧਾਰਮਿਕ ਸਮਾਗਮ ਵਿਚ ਰਾਗੀ ਜੱਥਾ ਸੈਂਟਰਲ ਖਾਲਸਾ ਯਤੀਮਖਾਨਾ ਅਤੇ ਸੀ੍ਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੇ ਰੱਬੀ ਬਾਣੀ ਵਿਚ ਕੀਰਤਨ ਦੀ ਛਹਿਬਰ ਲਗਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਵਿਦਿਆਰਥਣਾਂ ਅਰਸ਼ਦੀਪ ਕੌਰ ਅਤੇ ਰਵਨੀਤ ਕੌਰ ਨੇ ਸੀ੍ਰ ਗੁਰੂ ਅਰਜਨ ਦੇਵ ਜੀ ਨਾਲ ਸਬੰਧਿਤ ਕਵਿਤਾ ਦਾ ਉਚਾਰਣ ਬੜੀ ਖੂਬਸੂਰਤੀ ਨਾਲ ਕੀਤਾ। ਉਪਰੰਤ ਧਾਰਮਿਕ ਪ੍ਰੀਖਿਆ ਵਿਚੋਂ ਅੱਵਲ ਵਿਦਿਆਰਥੀਆਂ ਨੂੰ ਚੀਫ ਖਾਲਸਾ ਦੀਵਾਨ ਵਲੋਂ ਇਨਾਮ ਵੰਡੇ ਗਏ। ਧਾਰਮਿਕ ਅਧਿਆਪਕ ਮੈਡਮ ਸੁਖਜੀਤ ਕੌਰ ਨੇ ਸੀ੍ਰ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਬੱਚਿਆਂ ਨੂੰ ਸੀ੍ਰ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਤੋਂ ਸੇਧ ਲੈਂਦਿਆਂ ਹਮੇਸ਼ਾ ਮੁਸਕੁਰਾਉਣ ਅਤੇ ਰੱਬ ਦੀ ਰਜ਼ਾ ਵਿਚ ਰਹਿਣ ਦੀ ਪ੍ਰੇਰਣਾ ਦਿੱਤੀ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਿਆ ਅਤੇ ਸਾਰਾ ਦਿਨ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਮੈਂਬਰ ਇੰਚਾਰਜ ਸ: ਮਨਮੋਹਨ ਸਿੰਘ, ਸ: ਅਜਾਇਬ ਸਿੰਘ, ਸ: ਐਸ. ਪੀ ਸਿੰਘ ਵਾਲੀਆ, ਪ੍ਰਿੰਸੀਪਲ ਮੈਡਮ ਰਿਪੂਦਮਨ, ਸ: ਰਣਬੀਰ ਸਿੰਘ ਚੋਪੜਾ, ਸ: ਗੁਰਦਿਆਲ ਸਿੰਘ, ਸ: ਗੁਰਿੰਦਰ ਸਿੰਘ, ਮੈਡਮ ਕੰਵਲਪ੍ਰੀਤ ਕੌਰ, ਮੈਡਮ ਰਾਜਦਵਿੰਦਰ ਕੌਰ, ਸਕੂਲਾਂ ਦੇ ਪ੍ਰਿੰਸੀਪਲ, ਸਟਾਫ ਅਤੇ ਵਿਦਿਆਰਥੀਆਂ ਸਮੇਤ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply