ਅਲਗੋ ਕੋਠੀ, 26 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ ਪਾਉਣ ਲਈ ਸਰਹੱਦੀ ਹਲਕਾ ਖੇਮਕਰਨ ਵਿਖੇ ਫਤਿਹ ਫਾਊਂਡੇਸ਼ਨ ਅਹਿਮ ਭੂਮਿਕਾ ਨਿਭਾਅ ਰਹੀ ਹੈ। ਫਤਿਹ ਫਾਉਡੇਸ਼ਨ ਵੱਲੋਂ ਹਲਕਾ ਖੇਮਕਰਨ ਦੇ ਹਰੇਕ ਪਿੰਡ ਵਿਚ ਸੈਮੀਨਾਰਾਂ ਰਾਹੀਂ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਹਨਾਂ ਨਾਟਕਾਂ ਰਾਹੀਂ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਕਿ ਕਿਵੇਂ ਇੱਕ ਨਸ਼ੇੜੀ ਆਦਮੀ ਜੋ ਨਸ਼ੇ ਕਰਕੇ ਆਪਣਾ ਆਪ ਅਤੇ ਘਰ ਪਰਿਵਾਰ ਬਰਬਾਦ ਕਰ ਰਿਹਾ ਹੈ।ਫਤਿਹ ਫਾਉਡੇਸ਼ਨ ਦੇ ਚੇਅਰਮੈਨ ਅਨੂਪ ਸਿੰਘ ਭੁੱਲਰ ਨੇ ਦੱਸਿਆ ਕਿ ਫਤਿਹ ਫਾਉਡੇਸ਼ਨ ਵੱਲੋਂ ਰੋਜ਼ਾਨਾ ਪਿੰਡਾਂ ਵਿਚ ਕੀਤੇ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਤਹਿਤ ਹਨ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜਿਹੜੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਲੱਗ ਗਈ ਹੈ। ਉਹਨਾ ਨੂੰ ਨਸ਼ਾ ਛਡਾਊ ਕੇਂਦਰ ਵਿਚ ਲਿਜਾਇਆਂ ਜਾ ਰਿਹਾ ਹੈ।ਇਸ ਤੋਂ ਇਲਾਵਾ ਫਤਿਹ ਫਾਉਡੇਸ਼ਨ ਵੱਲੋਂ ਆਪਣਾ ਨਸ਼ਾ ਛਡਾਊ ਕੇਂਦਰ ਚਲਾਇਆ ਜਾ ਰਿਹਾ ਹੈ।ਜਿੱਥੇ ਨੌਜਵਾਨਾਂ ਦਾ ਫਰੀ ਇਲਾਜ ਕਰਵਾਇਆ ਜਾ ਰਿਹਾ ਹੈ।ਨੌਜਵਾਨਾਂ ਨੂੰ ਘਰੋ ਲਿਜਾਣ ਅਤੇ ਵਾਪਸ ਛੱਡਣ ਤੱਕ ਦਾ ਖਰਚਾ ਫਤਿਹ ਫਾਉਡੇਸ਼ਨ ਵੱਲੋਂ ਕੀਤਾ ਜਾ ਰਿਹਾ ਹੈ।ਇਸ ਮੌਕੇ ਬਲਵਿੰਦਰ ਸਿੰਘ ਫੌਜੀ, ਬਲਕਾਰ ਸਿੰਘ, ਗੁਰਮੇਜ ਸਿੰਘ, ਸੁਬੇਗ ਸਿੰਘ, ਬਲਵੰਤ ਸਿੰਘ, ਤੇਜਿੰਦਰ ਸਿੰਘ, ਸੇਵਾ ਸਿੰਘ ਤੇ ਸਾਜਨ ਸਿੰਘ ਆਦਿ ਹਾਜ਼ਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media