ਫਾਜ਼ਿਲਕਾ, 26 ਨਵੰਬਰ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਵਿਚ ਵਿਧਾਨ ਸਭਾ ਚੋਣਾਂ-2017 ਸਬੰਧ ਵਿਚ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ ਵੱਖ ਟੀਮਾਂ ਦੀ ਟ੍ਰੇਨਿੰਗ ਵੀ ਕਰਵਾਈ ਗਈ ਅਤੇ ਜਾਣਕਾਰੀ ਦਿੱਤੀ ਗਈ।ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਫਲਾਈਂਗ ਸੁਆਈਡ ਟੀਮਾਂ, ਐਸ ਐਸ ਟੀ ਐਸ, ਵੀ ਵੀ ਟੀ, ਵੀ ਐਸ ਟੀ ਅਤੇ ਐਮ ਸੀ ਸੀ ਕਾਨਫੋਰਸਮੈਂਟ ਟੀਮਾਂ ਤੋਂ ਇਲਾਵਾ ਹੋਰਨਾਂ ਟੀਮਾਂ ਦੇ ਅਧਿਕਾਰੀਆਂ ਨੂੰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ।
ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਇਹ ਟੀਮਾਂ ਆਪਣੀਆਂ ਆਪਣੀਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੀਆਂ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਆਪਣੀ ਪੂਰੀ ਨਿਗਰਾਨੀ ਕਰਨਗੀਆਂ ਤਾਂ ਕਿ ਵਿਧਾਨ ਸਭਾ ਚੋਣਾਂ ਸਾਫ਼ ਸੁਥਰੇ ਢੰਗ ਨਾਲ ਮੁਕੰਮਲ ਹੋ ਸਕਣ।ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਅਵਿਕੇਸ਼ ਗੁਪਤਾ ਵੱਲੋਂ ਟੀਮਾਂ ਨੂੰ ਟ੍ਰੇਨਿੰਗ ਵੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media