
ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਜੋ ਦਿੱਲੀ ਵਿਖੇ ਰਾਸ਼ਟਰ-ਕਵੀ ਰਾਮਧਾਰੀ ਸਿੰਘ ਦਿਨਕਰ ਸੰਪਤੀ ਨਿਆਸ ਵੱਲੋਂ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਸਵਾਮੀ ਵਿਵੇਕਾਨੰਦ ਦੀ ਤਸਵੀਰ ਲਗਾ ਕੇ ਇਸ਼ਤਿਹਾਰ ਛਾਪਿਆ ਗਿਆ ਸੀ, ਜਿਸ ਸਬੰਧੀ ਕਾਫੀ ਸੰਗਤਾਂ ਦੇ ਫੋਨ ਅਤੇ ਲਿਖਤੀ ਸ਼ਿਕਾਇਤਾਂ ਪਹੁੰਚਣ ‘ਤੇ ਝੱਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ।ਜਿਸ ਉਪਰ ਕਾਰਵਾਈ ਕਰਦਿਆਂ ਉਨ੍ਹਾਂ ਨੇ ਪ੍ਰੋਗਰਾਮ ਕਰਨ ਵਾਲੀ ਸੰਸਥਾ ਨਾਲ ਸੰਪਰਕ ਕੀਤਾ ਅਤੇ ਖੁਦ ਉਨ੍ਹਾਂ ਨੂੰ ਮਿਲ ਕੇ ਇਸ ਕਾਰਵਾਈ ਲਈ ਗੱਲਬਾਤ ਕੀਤੀ ਤਾਂ ਉਨ੍ਹਾਂ ਇਸ ਨੂੰ ਆਨਜਾਣੇ ਵਿਚ ਹੋਈ ਗਲਤੀ ਦੱਸਦਿਆਂ ਤੁਰੰਤ ਲਿਖਤੀ ਮੁਆਫੀ ਮੰਗੀ ਅਤੇ ਅੱਗੇ ਤੋਂ ਇਸ ਤਰ੍ਹਾਂ ਦੀ ਕੋਈ ਗਲਤੀ ਨਾ ਕਰਨ ਲਈ ਵਿਸ਼ਵਾਸ਼ ਦਿਵਾਇਆ।ਜਥੇਦਾਰ ਨੇ ਇਸ ਤਰ੍ਹਾਂ ਦੀਆਂ ਸੰਸਥਾਵਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਲੋਕ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਤੋਂ ਬਾਜ਼ ਆਉਣ।ਜੇ ਨਹੀਂ ਆਉਂਦੇ ਤਾਂ ਭਵਿੱਖ ਵਿਚ ਇਸ ਦਾ ਨਤੀਜਾ ਬੁਰਾ ਨਿਕਲ ਸਕਦਾ ਹੈ।ਸਿੱਖ ਸੰਗਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੀਆਂ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media