
ਫਾਜ਼ਿਲਕਾ, 27 ਨਵੰਬਰ (ਵਿਨੀਤ ਅਰੋੜਾ) : ਪੰਜਾਬ ਗੋਰਮਿੰਟ ਪੈਨਸ਼ਨਰ ਐਸੋਸੀਏਸ਼ਨ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੀਸ਼ ਚੰਦਰ ਕਾਲੜਾ ਦੀ ਪ੍ਰਧਾਨਗੀ ਵਿਚ ਸਥਾਨਕ ਪੈਨਸ਼ਨਰ ਹਾਊਸ ਵਿਚ ਹੋਈ। ਜਿਸ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।ਮੀਟਿੰਗ ਵਿਚ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਦਸੰਬਰ ਨੂੰ ਪੈਨਸ਼ਨਰ ਡੇ ਮਨਾਇਆ ਜਾਵੇਗਾ। ਜਿਸ ਵਿਚ 80 ਸਾਲ ਤੋਂ ਵੱਧ ਉਮਰ ਵਾਲੇ ਸੇਵਾਮੁਕਤ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਫਾਜ਼ਿਲਕਾ ਦੇ ਸਾਰਿਆਂ ਬੈਂਕਾਂ ਨੂੰ 30 ਦਸੰਬਰ ਤੱਕ ਐਸੋਸੀਏਸ਼ਨ ਦਾ ਵਫ਼ਦ ਮਿਲਕੇ ਇਹ ਅਪੀਲ ਕਰੇਗਾ ਕਿ ਪੈਨਸ਼ਨਰ ਅਤੇ ਸੀਨੀਅਰ ਸਿਟੀਜਨ ਨੂੰ ਨਗਦੀ ਜਮਾਂ ਕਰਵਾਉਣ ਅਤੇ ਕੱਢਵਾਉਣ ਲਈ ਵਿਸ਼ੇਸ਼ ਸੁਵਿਧਾ ਮੁਹੱਈਆ ਕਰਵਾਈ ਜਾਵੇ। ਨਵੰਬਰ ਮਹੀਨੇ ਦੀ ਪੈਨਸ਼ਨ ਦਾ ਭੁਗਤਾਨ ਕਰਦੇ ਸਮੇਂ ਪੈਨਸ਼ਨਰਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਮੀਟਿੰਗ ਨੂੰ ਸੰਬੋਧਤ ਕਰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੱਲ ਰਹੇ ਪੈਨਸ਼ਨਰਾਂ ਦੇ ਕੇਸਾਂ ਦੀ ਮੌਜ਼ੂਦਾ ਸਥਿਤੀ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਮੀਟਿੰਗ ਵਿਚ ਸੁਬੇਗ ਸਿੰਘ, ਸੰਪੂਰਨ ਸਿੰਘ, ਓਮ ਪ੍ਰਕਾਸ਼ ਫੁਟੇਲਾ, ਓਮ ਪ੍ਰਕਾਸ਼ ਜਲੰਘਰਾ, ਜਗਦੀਸ਼ ਕਟਾਰੀਆ, ਕੁਲਵੰਤ ਸਿੰਘ, ਡਾ. ਅਮਰ ਲਾਲ ਬਾਘਲਾ, ਰਾਜਪਾਲ ਗੁੰਬਰ, ਮੋਹਨ ਸਿੰਘ, ਬਲਬੀਰ ਸਿੰਘ, ਨਰਾਇਣ ਸਿੰਘ, ਸੂਰਜ ਪ੍ਰਸਾਦ, ਲੇਖਰਾਜ ਅੰਗੀ ਅਤੇ ਹੋਰ ਮੈਂਬਰ ਹਾਜ਼ਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media