
ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੀ ਨਾਭਾ ਜ਼ੇਲ੍ਹ ਦੀ ਘਟਣਾ ਨੂੰ ਪਾਕਿਸਤਾਨ ਦੀ ਸਾਜਿਸ਼ ਦੱਸਣ ਦੇ ਪੰਜਾਬ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿੱਤੇ ਗਏ ਬਿਆਨ ਨੂੰ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਝਰ ਨੇ ਗੈਰੁਜ਼ਿੰਮੇਵਾਰਾਣਾ ਦ’ਸਿਆ ਗਿਆ ਹੈ।ਡਾ. ਨਿ’ਝਰ ਨੇ ਕਿਹਾ ਹੈ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੀ ਨਾਕਾਮੀ ਨੂੰ ਛੁਪਾਉਣਾ ਚਾਹ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਸੁਰੱਖਿਆ ਪ੍ਰਣਾਲੀ ਸੁਚੱਜੀ ਹੋਵੇ ਤਾਂ ਕਿਸ ਤਰ੍ਹਾਂ ਕੋਈ ਘੁਸਪੈਠ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਪਹਿਲਾਂ ਜ਼ੇਲ੍ਹਾਂ ਦੀ ਸੁਰੱਖਿਆ ਦਾ ਖਾਸ ਖਿਆਲ ਰੱਖਿਆ ਹੁੰਦਾ ਅਤੇ ਜ਼ੇਲ੍ਹਾਂ ਵਿਚ ਹੋਣ ਵਾਲੇ ਨਸ਼ਾ ਤਸਕਰੀ ਜਿਹੇ ਅਪਰਾਧਾਂ ਨੂੰ ਸਖਤੀ ਨਾਲ ਰੋਕਿਆ ਹੁੰਦਾ ਤਾਂ ਅੱਜ ਅਜਿਹੀ ਘਟਣਾ ਵੇਖਣ ਨੂੰ ਨਾ ਮਿਲਦੀ ਜਿਸ ਨਾਲ ਪੰਜਾਬ ਦੀ ਸੁਰੱਖਿਆ ਪ੍ਰਣਾਲੀ ਉੱਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ।ਉਨ੍ਹਾਂ ਨੇ ਇਹ ਟਿ’ਪਣੀ ਵੀ ਕੀਤੀ ਕਿ ਸੁਖਬੀਰ ਸਿੰਘ ਬਾਦਲ ਦ’ਸਣ ਕਿ ਕੀ ਨਾਭਾ ਜ਼ੇਲ੍ਹ ਦੀ ਹ’ਦ ਪਾਕਿਸਤਾਨ ਨਾਲ ਲੱਗਦੀ ਹੈ, ਜੋ ਇਹ ਘਟਨਾ ਨੂੰ ਏਨੀ ਆਸਾਨੀ ਨਾਲ ਅੰਜ਼ਾਮ ਦੇ ਦਿੱਤਾ ਗਿਆ।
ਪੰਜਾਬ ਵਿਚ ਫੇਲੇ ਭ੍ਰਿਸ਼ਟਾਚਾਰ ਨੂੰ ਹੀ ਡਾ. ਨਿ’ਝਰ ਵ’ਲੋਂ ਇਸ ਘਟਣਾ ਦਾ ਮੁੱਖ ਕਾਰਨ ਦੱਸਿਆ ਗਿਆ ਹੈ।ਇਹ ਬਿਆਨ ਦੇਣ ਮੌਕੇ ਡਾ. ਨਿ’ਝਰ ਹਲਕਾ ਦੱਖਣੀ ਵਿਚ 30 ਨਵੰਬਰ ਨੂੰ ‘ਆਪ’ ਕਨਵੀਨਰ ਅਰਵਿੰਦਰ ਕੇਜੀਵਾਲ ਦੀ ਹੋਣ ਵਾਲੀ ਰੈਲੀ ਸਬੰਧੀ ਚੌਣ ਪ੍ਰਚਾਰ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਜਸਪ੍ਰੀਤ ਸਿੰਘ, ਜਗਦੀਪ ਸਿੰਘ, ਹਰਵਿੰਦਰ ਸਿੰਘ ਡਾਇਮੰਡ, ਮਨਿੰਦਰਪਾਲ ਸਿੰਘ, ਬਲਜੀਤ ਸਿੰਘ ਰਿੰਕੂ, ਭੁਪਿੰਦਰ ਸਿੰਘ, ਸੰਨੀ ਭੰਗੂ, ਗੁਰਦੇਵ ਸਿੰਘ ਨੰਬਰਦਾਰ, ਅਮਰਪਾਲ ਸਿੰਘ, ਸੁਖਬੀਰ ਸਿੰਘ ਮਾਹਲ, ਨਵਨੀਤ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਅਤੇ ਹੋਰ ਪਾਰਟੀ ਵਲੰਟੀਅਰ ਮੌਜੂਦ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media