Wednesday, February 11, 2026

ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਦਰਭ ‘ਚ ਕਿਸਾਨੀ ਅਤੇ ਜਵਾਨੀ ਦਾ ਭਵਿੱਖ ਵਿਸ਼ੇ ‘ਤੇ ਸੈਮੀਨਾਰ

ppn2811201602
ਬਠਿੰਡਾ, 28 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਰਾਜਨੀਤਿਕ ਪਾਰਟੀਆਂ ਨੇ ਆਪਣੇ ਹਿੱਤ ਲਈ ਪਿੰਡਾਂ ਦੀ ਸਾਂਝ ਨੂੰ ਖੇਰੂੰ ਖੇਰੂੰ ਕੀਤਾ ਹੈ।ਇਸ ਲਈ ਅੱਜ ਵੱਡੀ ਲੋੜ ਹੈ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਕਾਇਮ ਕਰਨ ਅਤੇ ਖੇਤੀ ਨੂੰ ਬਚਾਉਣ ਲਈ ਹੰਭਲਾ ਮਾਰਨ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਬਚਾਉ, ਪੰਜਾਬ ਬਚਾਉ ਕਮੇਟੀ ਵੱਲੋਂ ਟੀਚਰਜ ਹੋਮ ਬਠਿੰਡਾ ਵਿਖੇ ‘ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਕਿਸਾਨੀ ਅਤੇ ਜਵਾਨੀ ਦਾ ਭਵਿੱਖ’ ਵਿਸ਼ੇ ‘ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਾਬਕਾ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ ਨੇ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਨੂੰ ਸਾਫ਼ ਸੁਥਰੀ ਬਦਲਵੀਂ ਰਾਜਨੀਤੀ ਦੀ ਵੱਡੀ ਲੋੜ ਹੈ।ਆਈ.ਡੀ.ਪੀ ਆਗੂ ਕਰਨੈਲ ਸਿੰਘ ਜਖੇਪਲ ਨੇ ਸੈਮੀਨਾਰ ਵਿੱਚ ਪਹੁੰਚੇ ਲੋਕਾਂ ਦਾ ਸਵਾਗਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਗਿਆਨ ਵਿਗਿਆਨ ਸੰਮਤੀ ਦੇ ਡਾ. ਪਿਆਰੇ ਲਾਲ ਗਰਗ ਨੇ ਕਿਹਾ ਪੰਜਾਬ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਬਿਮਾਰੀਆਂ ਦਾ ਘਰ ਬਣ ਗਿਆ ਹੈ। ਇਲਾਜ ਬਹੁਤ ਮਹਿੰਗਾ ਹੋ ਗਿਆ ਹੈ। ਇਲਾਜ ਅਤੇ ਸਿੱਖਿਆ ਸਭ ਲਈ ਬਰਾਬਰ ਹੋਣ, ਬਰਾਬਰ ਦੇ ਸਲੇਬਸ, ਸਕੂਲ ਹੋਣ ਇਹ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਏਜੰਡਾ ਬਣਨਾ ਚਾਹੀਦਾ ਹੈ। ਇਲਾਜ ਅਤੇ ਸਿੱਖਿਆ ਆਮ ਆਦਮੀ ਦੇ ਪਹੁੰਚ ਵਿੱਚ ਆਉਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬੋਘ ਸਿੰਘ ਨੇ ਪਾਣੀਆਂ ਦੇ ਮਾਮਲੇ ‘ਤੇ ਪੰਜਾਬ ਨਾਲ ਇਨਸਾਫ਼ ਹੋਣਾ ਚਾਹੀਦਾ ਹੈ। ਪਾਕਿਸਤਾਨ ਅਤੇ ਹਰਿਆਣਾ ਨਾਲ ਟਕਰਾ ਦਾ ਜੋ ਮਾਹੌਲ ਬਣਾਇਆ ਜਾ ਰਿਹਾ ਹੈ।ਇਹ ਸੁਖਾਵਾਂ ਬਣਾ ਕੇ ਮਿਲ ਬੈਠ ਕੇ ਪਾਣੀ ਦਾ ਮਾਮਲਾ ਹੱਲ ਹੋਣਾ ਚਾਹੀਦਾ ਹੈ। ਕਾਨੂੰਨ ਅਨੁਸਾਰ ਜੋ ਪਾਣੀ ਬਣਦਾ ਹੈ, ਉਨ੍ਹਾਂ ਹੀ ਦੂਸਰੇ ਰਾਜਾਂ ਨੂੰ ਮਿਲਣਾ ਚਾਹੀਦਾ ਹੈ।ਜੋ ਰਾਜ ਪਾਣੀ ਨਿਯਮਾਂ ਤੋਂ ਵੱਧ ਲੈ ਰਹੇ ਹਨ, ਉਨ੍ਹਾਂ ਦੀ ਰਿਆਇਲਟੀ ਮਿਲਣੀ ਚਾਹੀਦੀ ਹੈ।ਇਸ ਮੌਕੇ ਸੀਨੀਅਰ ਪੱਤਰਕਾਰ ਹਮੀਰ ਸਿੰਘ, ਇੰਟਰਨੈਸਨਲਿਸਟ ਡੈਮੋਕ੍ਰੇਟਿਕ ਪਲੇਟਫਾਰਮ, ਆਈ.ਡੀ.ਪੀ ਦੇ ਸੂਬਾ ਪ੍ਰਧਾਨ ਦਰਸਨ ਸਿੰਘ ਧਨੇਠਾ, ਰਾਜੇਸ਼ ਰਾਜਸਥਾਨ ਨੇ ਕਿਹਾ ਕਿ ਨੋਟਬੰਦੀ ਦਾ ਜੋ ਸਾਹੀ ਫਰਮਾਨ ਜਾਰੀ ਕੀਤਾ ਹੈ, ਇਹ ਜਮਹੂਰੀਅਤ ਕਦਰਾਂ ਕੀਮਤਾਂ ਨਾਲ ਮੇਲ ਨਹੀਂ ਖਾਂਦਾ। ਇਸ ਗਲਤ ਫੈਸਲਾ ਹੈ। ਇਸ ਨੇ ਕੋਆਪਰੇਟਿਵ ਮਾਡਲ ਨੂੰ ਵੱਡੀ ਸੱਟ ਮਾਰੀ ਹੈ। ਇਸ ਨਾਲ ਦੇਸ਼ ਦੀ ਖੇਤੀ ਨੂੰ ਵੱਡਾ ਨੁਕਸਾਨ ਹੋਵੇਗਾ।ਨੋਟਬੰਦੀ ਨੇ ਗਰੀਬ ਲੋਕਾਂ ਦਾ ਸਭ ਤੋਂ ਵੱਡਾ ਨੁਕਸਾਨ ਕੀਤਾ ਹੈ। ਇਸ ਮੌਕੇ ਆਏ ਲੋਕਾਂ ਧੰਨਵਾਦ ਕਰਦਿਆ ਮਾਲਵਿੰਦਰ ਸਿੰਘ ਮਾਲੀ ਸਭ ਧਿਰਾਂ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ।ਇਸ ਮੌਕੇ ਹਰਿੰਦਰ ਸਿੰਘ ਮਾਨਸ਼ਾਹੀਆ, ਹਰਤੇਜ ਮਹਿਤਾ, ਡਾ. ਗੁਰਮੇਲ ਸਿੰਘ, ਪ੍ਰੀਤਮ ਸਿੰਘ ਫਾਜਿਲਕਾ, ਸਮਸ਼ੇਰ ਸਿੰਘ ਗਿੱਦੜਬਾਹਾ, ਥਰਮਲ ਪਲਾਂਟ ਯੂਨੀਅਨ ਦੇ ਗੁਰਸੇਵਕ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Check Also

ਪੰਜਾਬ ਦੇ ਰਾਜਪਾਲ ਸ਼੍ਰੀ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ

ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤੀ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ 4-ਰੋਜ਼ਾ ਪੈਦਲ …

Leave a Reply