Wednesday, February 11, 2026

ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਦਾ ਸ਼ਾਨਦਾਰ ਸਵਾਗਤ

ppn2811201607ਬਿਆਸ, 27 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਵਿਸ਼ੇਸ਼ ਬੱਸ ਰਾਹੀਂ ਭਗਵਾਨ ਵਾਲਮੀਕਿ ਜੀ ਦੀ 6 ਫੁੱਟ ਉੱਚੀ ਸੁਨਹਿਰੀ ਮੂਰਤੀ ਦੀ ਯਾਤਰਾ ਅੱਜ ਜਿਉਂ ਹੀ ਅੰਮ੍ਰਿਤਸਰ ਜ਼ਿਲ੍ਹੇ ਦੀ ਹੱਦ ਵਿਚ ਪ੍ਰਵੇਸ਼ ਕੀਤੀ ਤਾਂ ਹਲਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਗਰਮਜੋਸ਼ੀ ਨਾਲ ਯਾਤਰਾ ਦਾ ਸਵਾਗਤ ਕੀਤਾ ਗਿਆ। ਬਿਆਸ ਦਰਿਆ ਦੇ ਕੰਢੇ ਸ਼ਰਧਾਲੂਆਂ ਦਾ ਸੈਲਾਬ ਉਮੜ ਆਇਆ। ਸੰਗਤਾਂ ਭਰਵੇਂ ਇਕੱਠ ਦੇ ਰੂਪ ਵਿੱਚ ਭਗਵਾਨ ਵਾਲਮੀਕਿ ਜੀ ਦੇ ਜੈਕਾਰੇ ਲਗਾ ਰਹੀਆਂ ਸਨ ਅਤੇ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਸੀ। ਬੈਂਡ ਦੀਆਂ ਮਨਮੋਹਕ ਧੁਨਾਂ ਅਤੇ ਫੁੱਲਾਂ ਦੀ ਵਰਖਾ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਧਾਰਮਿਕ ਰੰਗਤ ਦੇ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਸ਼ੰਭੂ ਤੋਂ ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਪੰਜਾਬ ਲਈ ਤੋਰੀ ਗਈ ਸੀ, ਵੱਖ-ਵੱਖ ਥਾਂਵਾਂ ਤੋਂ ਹੁੰਦੀ ਹੋਈ ਇਹ ਯਾਤਰਾ ਰਾਮਤੀਰਥ ਵਿਖੇ ਸਮਾਪਤ ਹੋਵੇਗੀ, ਜਿੱਥੇ 1 ਦਸੰਬਰ ਨੂੰ ਵੱਡੇ ਸਮਾਗਮ ਵਿਚ ਇਹ ਮੂਰਤੀ ਪੰਜਾਬ ਸਰਕਾਰ ਵੱਲੋਂ ਕਰੀਬ 200 ਕਰੋੜ ਰੁਪਏ ਦੀ ਲਗਾਤ ਨਾਲ ਤਿਆਰ ਕੀਤੇ ਗਏ ਭਗਵਾਨ ਬਾਲਮੀਕ ਮੰਦਰ ਵਿਚ ਸਥਾਪਿਤ ਕੀਤੀ ਜਾਣੀ ਹੈ।
ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਦਾ ਬਿਆਸ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਮੰਨਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਬਸੰਤ ਗਰਗ , ਐਸ ਡੀ ਐਮ ਤੇਜਦੀਪ ਸਿੰਘ ਸੈਣੀ ਅਤੇ ਹੋਰ ਆਗੂਆਂ ਤੇ ਅਧਿਕਾਰੀਅ ਵੀ ਸਵਾਗਤ ਵਿਚ ਸ਼ਾਮਿਲ ਸਨ। ਇਸ ਮੌਕੇ ਸ. ਮੰਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਅਹਿਮ ਯਤਨ ਸਦਕਾ ਰਾਜ ਭਰ ਵਿੱਚ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਦੀ ਯਾਦਗਾਰ ਸਥਾਪਤ ਕੀਤੀ ਗਈ ਹੈ ਜਿਸ ਨਾਲ ਭਗਵਾਨ ਵਾਲਮੀਕਿ ਜੀ ਦੀ ਏਕਤਾ ਅਤੇ ਸਾਂਝੀਵਾਲਤਾ ਵਾਲੀ ਸੋਚ ਦਾ ਪੂਰੀ ਦੁਨੀਆਂ ਵਿੱਚ ਹੋਰ ਪਾਸਾਰ ਹੋਵੇਗਾ। ਉਨਾਂ ਇਸ ਸਬੰਧੀ 1 ਦਸੰਬਰ ਨੂੰ ਰਾਜ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਰੋਹ ਮੌਕੇ ਹਰੇਕ ਵਰਗ ਨੂੰ ਹੁੰਮ ਹੁੰਮਾ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਸੰਗਤ ਨੂੰ ਕੀਤੀ। ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਘੱਬਰ ਚੇਅਰਮੈਨ ਭਗਵਾਨ ਵਾਲਮੀਕਿ ਆਸ਼ਰਮ ਧੁੰਨਾ ਸਾਹਿਬ ਟਰੱਸਟ ਅੰਮ੍ਰਿਤਸਰ, ਜਨਰਲ ਸਕੱਤਰ ਹੈਪੀ ਭੀਲ ਵੀ ਯਾਤਰਾ ਦੌਰਾਨ ਹਾਜ਼ਰ ਸਨ।

Check Also

ਪੰਜਾਬ ਦੇ ਰਾਜਪਾਲ ਸ਼੍ਰੀ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ

ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤੀ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ 4-ਰੋਜ਼ਾ ਪੈਦਲ …

Leave a Reply