
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਪੰਜਾਬ ਪੋਸਟ ਬਿਊਰੋ) -ਸਾਹਿਬੁੲੁੇਕਮਾਲ, ਸਰਬੰਸਦਾਨੀ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਚ’ਲੀ ਜਾਗ੍ਰਿਤੀ ਯਾਤਰਾ ਦਾ 27 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਨਿ’ਘਾ ਸਵਾਗਤ ਕੀਤਾ ਗਿਆ।ਦਸਮੇਸ਼ ਪਿਤਾ ਦੀ ਜਨਮ ਭੂਮੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰੁਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਰੰਭ ਹੋਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਨਾਲ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਦਿਆਂ ਪਹੁੰਚੀ ਤਾਂ ਸ਼ੋ੍ਰਮਣੀ ਕਮੇਟੀ ਦੇ ਈ ਜਾਗ੍ਰਿਤੀ ਯਾਤਰਾ ਜਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਵਰੋਸਾਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲੀ ਬੈਡਾਂ, ਧਾਰਪ੍ਰਧਾਨ ਪੋz: ਕਿਰਪਾਲ ਸਿੰਘ ਬਡੂੰਗਰ ਵੱਲੋਂ ਯਾਤਰਾ ਵਿੱਚ ਸ਼ਾਮਿਲ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਜਾਗ੍ਰਿਤੀ ਯਾਤਰਾ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਦੇ ਨਾਲ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਸ੍ਰੀ ਨਿਤਿਸ਼ ਕੁਮਾਰ ਨਾਲ ਇਸ ਜਾਗ੍ਰਿਤੀ ਯਾਤਰਾ ਵਿੱਚ ਬਿਹਾਰ ਦੀ ਸੈਰ ਸਪਾਟਾ ਮੰਤਰੀ ਸ੍ਰੀ ਅਨੀਤਾ ਕੁਮਾਰੀ, ਸ੍ਰੀ ਚੰਦਰ ਕੁਮਾਰ ਪਰਸਨਲ ਸਕੱਤਰ, ਸ੍ਰੀ ਮਨੀਸ਼ ਕੁਮਾਰ ਵਰਮਾ ਸੀ.ਐਮ ਸਕ’ਤਰ, ਸੁਨੀਲ ਕੁਮਾਰ ਏ.ਡੀ.ਸੀ, ਵਿਪਨ ਕੁਮਾਰ ਰੈਜ਼ੀਡੈਂਸ਼ਲ ਕਮਿਸ਼ਨਰ, ਬਚਨ ਸਿੰਘ ਆਈ.ਜੀ, ਡੀ.ਆਈ.ਜੀ ਸਾਲੀਨ, ਦਿਨੇਸ਼ ਚੰਦਰ ਰਾਏ ਪ੍ਰਾਈਵੇਟ ਸਕ’ਤਰ, ਰਾਜੇਸ਼ ਕੁਮਾਰ ਡੀ.ਐਸ.ਪੀ ਅਤੇ ਬੀਬੀ ਹਰਜੋਤ ਕੌਰ ਪ੍ਰਿੰਸੀਪਲ ਸਕ’ਤਰ ਸੈਰ ਸਪਾਟਾ ਵਿਭਾਗ ਵੀ ਜਾਗ੍ਰਿਤੀ ਯਾਤਰਾ ਵਿਚ ਸ਼ਾਮਿਲ ਹੋਏ। ਸ੍ਰੀ ਗੁ੍ਰਰੂ ਗ੍ਰੰਥ ਸਾਹਿਬ ਜੀ ਦੀ ਫੁ’ਲਾਂ ਨਾਲ ਸ’ਜ਼ੀ ਪਾਲਕੀ ਤਖ਼ਤ ਸਾਹਿਬ ਵਿਖੇ ਪਹੁੰਚਣ ‘ਤੇ ਸੰਗਤਾਂ ਨੇ ਫੁ’ਲਾਂ ਦੀ ਵਰਖਾ ਕੀਤੀ ਤੇ ਇਸ ਉਪਰੰਤ ਡਾ: ਰੂਪ ਸਿੰਘ ਸਕ’ਤਰ ਸ਼ੋ੍ਰਮਣੀ ਕਮੇਟੀ ਤੇ ਸੰਗਤਾਂ ਨੇ ਸਤਿਨਾਮੁ ਵਾਹਿਗਰੂ ਦਾ ਜਾਪੁ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪੂਰਨ ਗੁਰੁਮਰਯਾਦਾ ਅਨੁਸਾਰ ਤਖ਼ਤ ਸਾਹਿਬ ਦੇ ਸੁ’ਖਆਸਣ ਸਾਹਿਬ ਵਾਲੇ ਅਸਥਾਨ ਤੇ ਬਿਰਾਜਮਾਨ ਕੀਤਾ।ਇਸ ਉਪਰੰਤ ਸ੍ਰੀ ਨਿਤਿਸ਼ ਕੁਮਾਰ ਤੇ ਉਨ੍ਹਾਂ ਨਾਲ ਆਈਆਂ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਤਖ਼ਤ ਸਾਹਿਬ ਦੇ ਦਰਸ਼ਨ ਕੀਤੇ।
ਤਖ਼ਤ ਸਾਹਿਬ ਦੇ ਦਰਸ਼ਨਾ ਉਪਰੰਤ ਨਿਤਿਸ਼ ਕੁਮਾਰ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਗਏ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਪਹੁੰਚੇ।ਦੁਪਹਿਰ ਤੋਂ ਹੀ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿਧ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੁਇਤਹਾਸ ਨਾਲ ਜੋੜਿਆ ਗਿਆ।ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਿਹਾ ਇਸ ਦੁਨੀਆਂ ਤੇ ਕੋਈ ਸਾਨੀ ਨਹੀਂ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਨਮ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਇਆ ਤੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਗੁਜ਼ਾਰਿਆ। ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਤੇ ਉਨ੍ਹਾਂ ਨਾਲ ਆਏ ਪਤਵੰਤਿਆਂ, ਤਖ਼ਤ ਸ੍ਰੀ ਪਟਨਾ ਸਾਹਿਬ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁਵਿੱਚੀਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਜੀ ਆਇਆਂ ਕਿਹਾ।ਉਨ੍ਹਾਂ ਕਿਹਾ ਕਿ ਨਿਤਿਸ਼ ਕੁਮਾਰ ਨੇ ਬਿਹਾਰ ਦੇ ਮੁ’ਖ ਮੰਤਰੀ ਹੁੰਦਿਆਂ ਹੋਇਆਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਵਿੱਚ ਜੋ ਅਹਿਮ ਯੋਗਦਾਨ ਪਾਇਆ ਹੈ ਤੇ ਜਿਸ ਸ਼ਰਧਾੁਭਾਵਨਾ ਨਾਲ ਉਹ ਜਾਗ੍ਰਿਤੀ ਯਾਤਰਾ ਵਿੱਚ ਸ਼ਾਮਿਲ ਹੋ ਕੇ ਖਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਪਟਨਾ ਵਿਖੇ ਦਰਸ਼ਨਾ ਲਈ ਆਏ ਹਨ।ਉਨ੍ਹਾਂ ਨਿਤਿਸ਼ ਕੁਮਾਰ, ਉਨ੍ਹਾਂ ਨਾਲ ਜਾਗ੍ਰਿਤੀ ਯਾਤਰਾ ਵਿੱਚ ਆਈਆਂ ਪ੍ਰਮੁ’ਖ ਸਖ਼ਸ਼ੀਅਤਾਂ ਅਤੇ ਸੰਗਤਾਂ ਦਾ ਨਿ’ਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਹ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਬਿਹਾਰ ਦੇ ਮੁ’ਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਦੇ ਨਾਲੁਨਾਲ ਪੰਜਾਬ ਦੇ ਮ’ੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁ’ਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਵੀ ਤਹਿ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਦੇ ਭਰਪੂਰ ਸਹਿਯੋਗ ਸਦਕਾ ਅਸੀਂ ਇਹ ਸਮਾਗਮ ਕਰਨ ਵਿੱਚ ਸਫ਼ਲ ਹੋ ਰਹੇ ਹਾਂ।
ਸ੍ਰੀ ਨਿਤਿਸ਼ ਕੁਮਾਰ ਮੁ’ਖ ਮੰਤਰੀ ਬਿਹਾਰ ਨੇ ਬੋਲਦਿਆਂ ਕਿਹਾ ਕਿ ਸ੍ਰੀ ਪਟਨਾ ਸਾਹਿਬ ਦੀ ਧਰਤੀ ਬੜੇ ਭਾਗਾਂ ਵਾਲੀ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਨਮ ਲਿਆ।ਉਨ੍ਹਾਂ ਕਿਹਾ ਕਿ ਉਹ ਬਹੁਤ ਮਾਣ ਮਹਿਸੂਸ ਕਰਦੇ ਹਨ ਕਿ ਉਨਾਂ ਨੂੰ ਐਸੇ ਮਹਾਨ ਸੂਰਬੀਰ ਯੋਧੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਦਾ ਸੁਭਾਗ ਮੌਕਾ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਆਸ਼ੀਰਵਾਦ ਲੈਣ ਅਤੇ ਸੰਗਤਾਂ ਨੂੰ ਦਸਮ ਪਿਤਾ ਦੀ ਜਨਮ ਭੂਮੀ ਤੇ ਉਨ੍ਹਾਂ ਦਾ 350 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਆਉਣ ਦਾ ਸ’ਦਾ ਦੇਣ ਲਈ ਆਏ ਹਨ।ਉਨ੍ਹਾਂ ਕਿਹਾ ਕਿ ਚਾਹੇ ਕਿੰਨੀ ਵੀ ਤਾਦਾਦ ਵਿਵਿੱਚ ਸੰਗਤਾਂ ਸ੍ਰੀ ਪਟਨਾ ਸਾਹਿਬ ਵਿਖੇ ਦਰਸ਼ਨਾ ਲਈ ਪਹੁੰਚਣ ਬਿਹਾਰ ਸਰਕਾਰ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਸ੍ਰੀ ਨਿਤਿਸ਼ ਕੁਮਾਰ ਦੇ ਇਲਾਵਾ ਸਮਾਗਮ ਵਿੱਚ ਹਾਜ਼ਰ ਸੰਗਤਾਂ ਨੂੰ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਤੇ ਸz: ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਵੀ ਸੰਬੋਧਨ ਕੀਤਾ।
ਪੋz: ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਬਿਹਾਰ ਸ੍ਰੀ ਨਿਤਿਸ਼ ਕੁਮਾਰ ਨੂੰ ਲੋਈ, ਸਿਰੋਪਾਓ, ਸ੍ਰੀ ਸਾਹਿਬ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ। ਪੋz: ਬਡੂੰਗਰ ਨੇ ਸ੍ਰੀ ਨਿਤੀਸ਼ ਕੁਮਾਰ ਨਾਲ ਸਮਾਗਮ ਵਿੱਚ ਸ਼ਿਰਕਤ ਕਰਨ ਆਈਆਂ ਪ੍ਰਮੁ’ਖ ਸਖ਼ਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ।ਉਨ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼ੋ੍ਰਮਣੀ ਅਕਾਲੀ ਬੁੱਢਾ ਦਲ, ਬਾਬਾ ਮਹਿੰਦਰ ਸਿੰਘ ਯੂ.ਕੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸ਼ੈਲਿੰਦਰ ਸਿੰਘ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਸ: ਅਜਮੇਰ ਸਿੰਘ ਲੱਖੋਵਾਲ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਮੈਂਬਰ ਸ਼ੋ੍ਮਣੀ ਕਮੇਟੀ ਦੇ ਇਲਾਵਾ ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ ਨਿਜੀ ਸਹਾਇਕ, ਡਾ: ਪਰਮਜੀਤ ਸਿੰਘ ਸਰੋਆ, ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕ’ਤਰ, ਜਗਜੀਤ ਸਿੰਘ ਤੇ ਹਰਜਿੰਦਰ ਸਿੰਘ ਮੀਤ ਸਕ’ਤਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸੁਰਿੰਦਰ ਸਿੰਘ ਚੇਅਰਮੈਨ ਸ਼ਤਾਬਦੀ ਕਮੇਟੀ ਪਟਨਾ ਸਾਹਿਬ, ਬਲਵੰਤ ਸਿੰਘ ਡਿਪਟੀ ਜਨਰਲ ਮੈਨੇਜਰ ਦਿ’ਲੀ ਸਿ’ਖ ਗੁਰਦੁਆਰਾ ਕਮੇਟੀ, ਇੰਦਰਜੀਤ ਸਿੰਘ ਕਾਰ ਸੇਵਾ ਯੂ.ਕੇ ਵਾਲੇ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਪੰਜਾਬ ਦੇ ਰਾਜਪਾਲ ਸ਼੍ਰੀ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤੀ ਸਰਹੱਦੀ ਜ਼ਿਲ੍ਹਿਆਂ ‘ਚ ਨਸ਼ਿਆਂ ਵਿਰੁੱਧ 4-ਰੋਜ਼ਾ ਪੈਦਲ …
Punjab Post Daily Online Newspaper & Print Media