ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜੋਗਿੰਦਰ ਸਿੰਘ ਸਾਹਨੀ ਸਾਬਕਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ. ਜੋਗਿੰਦਰ ਸਿੰਘ ਸਾਹਨੀ ਮੁੱਢ ਤੋਂ ਹੀ ਧਾਰਮਿਕ ਰੁਚੀ ਦੇ ਮਾਲਕ ਸਨ।ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਮਾ ਸਮਾਂ ਮੈਂਬਰ ਰਹਿਣ ਦੇ ਨਾਲੁਨਾਲ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਤਕਰੀਬਨ ੩੦ ਸਾਲ ਪ੍ਰਧਾਨ ਰਹੇ।ਇਸ ਤੋਂ ਇਲਾਵਾ ਉਹ ਗੁਰਦੁਆਰਾ ਸਿੰਘ ਸਭਾ ਸੈਕਟਰੁ 19ਤੇ 22, ਚੰਡੀਗੜ੍ਹ ਦੇ ਪ੍ਰਧਾਨ ਵੀ ਰਹੇ।ਉਹ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀ: ਸੈਕੰਡਰੀ ਸਕੂਲ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰੁ੩੫ ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਨੇ ਆਪਣੇ ਜੀਵਨ ਕਾਲ ਵਿਚ ਗ੍ਰਹਿ ਮੰਤਰਾਲਾ ਸਲਾਹਕਾਰ ਕਮੇਟੀ ਚੰਡੀਗੜ੍ਹ ਅਤੇ ਚੀਫ ਖਾਲਸਾ ਦੀਵਾਨ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਉਨ੍ਹਾਂ ਦੇ ਅਕਾਲ ਚਲਾਣ ਕਰ ਜਾਣ ‘ਤੇ ਨਾੁਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪ੍ਰੋ: ਬਡੂੰਗਰ ਨੇ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਅਰਦਾਸ ਹੈ ਕਿ ਸਤਿਗੁਰੂ ਪਾਤਸ਼ਾਹ ਸ. ਜੋਗਿੰਦਰ ਸਿੰਘ ਸਾਹਨੀ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਪਿੱਛੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media