Sunday, October 11, 2026

ਗੁ: ਚੀਫ਼ ਖ਼ਾਲਸਾ ਦੀਵਾਨ ਵਿਖੇ ਮੱਸਿਆ ‘ਤੇ ਕੀਰਤਨ ਸਮਾਗਮ ਅਯੋਜਿਤ

ppn3011201622
ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ) –ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਸਾਹਿਬ ਵਿਖੇ ਸਜਾਏ ਗਏ ਮੱਸਿਆ ਦੇ ਦੀਵਾਨ, ਦੌਰਾਨ ਮਿਸ਼ਨਦੀਪ ਸੇਵਾ ਸੁਸਾਇਟੀ ਦੇ ਕੀਰਤਨੀ ਜਥੇ ਵੱਲੋਂ ਨਾਮ-ਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਭਾਈ ਜਸਵਿੰਦਰ ਸਿੰਘ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਕੀਰਤਨ ਦੀ ਹਾਜ਼ਰੀ ਲਵਾਈ ਅਤੇ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਜੀਵਨ ਬਾਰੇ ਚਾਨਣਾ ਪਾਇਆ।’ਪ੍ਰਭ ਮਿਲਣੈ ਕਾ ਚਾਓ’ ਕੋਟ ਖਾਲਸਾ ਸੁਸਾਇਟੀ ਦੀ ਬੀਬੀ ਕੰਵਲਜੀਤ ਕੌਰ ਦੇ ਜਥੇ ਨੇ ਵੀ ਗੁਰੂ ਜਸ ਗਾਇਨ ਕੀਤਾ।ਸਮਾਗਮ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਜਾਇੰਟ ਆਨਰੇਰੀ ਸਕੱਤਰ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦੇ ਮੈਂਬਰ ਇੰਚਾਰਜ ਇੰਜੀ: ਜਸਪਾਲ ਸਿੰਘ ਨੂੰ ਉਨ੍ਹਾਂ ਦੀਆਂ ਦੀਵਾਨ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ, ਗੁਰਦੁਆਰਾ ਇੰਚਾਰਜ ਤਜਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਡਾ: ਸ਼੍ਰੀਮਤੀ ਅਮਰਪਾਲੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਨੇ ਸਮੂਹ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ।ਸਮਾਗਮ ਵਿੱਚ ਬਾਬਾ ਬਲਦੇਵ ਸਿੰਘ, ਦਾਰਾ ਸਿੰਘ, ਇੰਜੀਨੀਅਰ ਜੈਦੀਪ ਸਿੰਘ, ਅੰਮ੍ਰਿਤਸਰ ਸ਼ਹਿਰ ਦੇ ਕੋਟ ਖਾਲਸਾ, ਸੈਂਟਰਲ ਖਾਲਸਾ ਯਤੀਮਖਾਨਾ, ਸੰਧੂ ਕਲੌਨੀ, ਛੇਹਰਟਾ ਸਾਹਿਬ ਅਤੇ ਪਿੰਡ ਘਨੂਪੁਰ ਕਾਲੇ ਤੋਂ ਸੰਗਤ ਬੱਸਾਂ ਰਾਹੀਂ ਵਿਸ਼ੇਸ਼ ਤੌਰ ਤੇ ਪਹੁੰਚੀ ਸੰਗਤ ਨੇ ਹਾਜਰੀ ਲਵਾਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply