Sunday, October 11, 2026

ਸਰੂਪ ਚੰਦ ਸਿੰਗਲਾ ਨੇ ਰੱਖਿਆ ਇਨਡੋਰ ਤੈਰਾਕੀ ਪੂਲ ਦਾ ਨੀਂਹ ਪੱਥਰ

ppn0112201604ਬਠਿੰਡਾ, 1 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਹੁਮੰਤਵੀ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਸਵੀਮਿੰਗ ਪੂਲ ਦੇ ਨਿਰਮਾਣ ਲਈ ਨੀਂਹ ਪੱਥਰ ਸਮਾਗਮ ਖੇਡ ਵਿਭਾਗ ਬਠਿੰਡਾ ਦੁਆਰਾ ਆਯੋਜਿਤ ਕੀਤਾ ਗਿਆ, ਜਿਸ ਵਿਚ ਮਾਣਯੋਗ ਸਰੂਪ ਚੰਦ ਸਿੰਗਲਾ ਐਮ.ਐਲ.ਏ ਬਠਿੰਡਾ ਸ਼ਹਿਰੀ ਮੁੱਖ ਮਹਿਮਾਨ ਅਤੇ ਜੀਤਮਹਿੰਦਰ ਸਿੰਘ ਸਿੱਧੂ ਐਮ.ਐਲ.ਏ ਤਲਵੰਡੀ ਸਾਬੋ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਦੌਰਾਨ ਮੁੱਖ ਮਹਿਮਾਨ ਜੀ ਦਾ ਜਿਲ੍ਹਾ ਖੇਡ ਅਫਸਰ ਬਠਿੰਡਾ ਕਰਮ ਸਿੰਘ ਅਤੇ ਜਿਲ੍ਹਾ ਤੈਰਾਕੀ ਐਸੋਸੀਏਸ਼ਨ ਦੇ ਪ੍ਰਬੰਧਕਾਂ ਨੇ ਸਵਾਗਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਮਾਣਯੋਗ ਸਰੂਪ ਚੰਦ ਸਿੰਗਲਾ ਐਮ.ਐਲ.ਏ ਬਠਿੰਡਾ ਸ਼ਹਿਰੀ ਨੇ ਬਹੁਮੰਤਵੀ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਕਰੀਬ 1 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਇਨਡੋਰ ਤੈਰਾਕੀ ਪੂਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਜੀਤਮਹਿੰਦਰ ਸਿੰਘ ਸਿੱਧੂ ਐਮ.ਐਲ.ਏ ਤਲਵੰਡੀ ਸਾਬੋ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ। ਇਸ ਉਪਰੰਤ ਜਿਲ੍ਹਾ ਤੈਰਾਕੀ ਐਸੋਸੀਏਸ਼ਨ ਦੇ ਪ੍ਰਧਾਨ ਜੀਤਮਹਿੰਦਰ ਸਿੰਘ ਸਿੱਧੂ ਐਮ.ਐਲ.ਏ ਤਲਵੰਡੀ ਸਾਬੋ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਅਤੇ ਜਿਲ੍ਹਾ ਖੇਡ ਅਫਸਰ ਕਰਮ ਸਿੰਘ ਵਲੋਂ ਮੁੱਖ ਮਹਿਮਾਨ ਜੀ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮਹਿਮਾਨ ਸਰੂਪ ਚੰਦ ਸਿੰਗਲਾ ਜੀ ਨੇ ਆਪਣੇ ਸੰਬੋਧਨ ਵਿਚ ਕਿਹਾ ਮਾਣਯੋਗ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਨੌਜ਼ਵਾਨਾਂ ਲਈ ਬਠਿੰਡਾ ਵਿਚ ਜੋ ਸਪੋਰਟਸ ਇਨਫਰਾਸਸਟਰੱਕਚਰ ਦਿੱਤਾ ਹੈ, ਉਹ ਕਿਸੇ ਹੋਰ ਸਰਕਾਰਾਂ ਨਹੀਂ ਦਿੱਤਾ।ਅੱਜ ਬਠਿੰਡਾ ਜਿਲ੍ਹੇ ਦੇ ਖਿਡਾਰੀ ਵੱਖ ਵੱਖ ਗੇਮਾਂ ਵਿਚ ਮੱਲਾਂ ਮਾਰਦੇ ਹੋਏ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਆਪਣਾ ਨਾਮਨਾ ਖੱਟ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਜੋ ਅੱਜ ਇਨਡੋਰ ਤੈਰਾਕੀ ਪੂਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਇਸਨੂੰ ਜਲਦੀ ਪੂਰਾ ਕਰਵਾਇਆ ਜਾਵੇਗਾ।
ਬਲਵਿੰਦਰ ਸਿੰਘ ਸੈਕਟਰੀ ਜਿਲ੍ਹਾ ਤੈਰਾਕੀ ਐਸੋਸੀਏਸ਼ਨ ਬਠਿੰਡਾ ਨੇ ਦੱਸਿਆ ਕਿ ਖੇਡ ਵਿਭਾਗ ਦਾ ਤੈਰਾਕੀ ਪੂਲ ਬਠਿੰਡਾ ਵਿਚ ਨਾ ਹੋਣ ਕਾਰਨ ਤੈਰਾਕੀ ਖਿਡਾਰੀਆਂ ਨੂੰ ਕਾਫੀ ਮੁਸ਼ਕਲ ਪੇਸ਼ ਆ ਰਹੀ ਸੀ, ਜਿਸਨੂੰ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਐਮ.ਐਲ.ਏ ਤਲਵੰਡੀ ਸਾਬੋ ਦੇ ਵਿਸ਼ੇਸ਼ ਉਦਮ ਸਦਕਾ ਇਹ ਕਈ ਸਾਲਾਂ ਪੁਰਾਣੀ ਤੈਰਾਕੀ ਪੂਲ ਨਿਰਮਾਣ ਦੀ ਆਸ ਜਾਗੀ ਹੈ। ਇਸ ਮੌਕੇ ਉਨ੍ਹਾਂ ਨੇ ਸਰੂਪ ਚੰਦ ਸਿੰਗਲਾ ਐਮ.ਐਲ.ਏ ਬਠਿੰਡਾ ਸ਼ਹਿਰੀ ਜੀ ਦਾ ਵਿਸ਼ੇਸ਼ ਰੂਪ ਵਿਚ ਧੰਨਵਾਦ ਕੀਤਾ, ਜਿਨ੍ਹਾਂ ਦੀ ਵਿਸ਼ੇਸ਼ ਸਰਪ੍ਰਸਤੀ ਹੇਠ ਇਸ ਇਨਡੋਰ ਤੈਰਾਕੀ ਪੂਲ ਦਾ ਨਿਰਮਾਣ ਮੁਕੰਮਲ ਹੋਵੇਗਾ। ਇਸ ਮੌਕੇ ਸਰੂਪ ਚੰਦ ਸਿੰਗਲਾ ਐਮ.ਐਲ.ਏ ਬਠਿੰਡਾ ਸ਼ਹਿਰੀ, ਜੀਤਮਹਿੰਦਰ ਸਿੰਘ ਸਿੱਧੂ ਐਮ.ਐਲ.ਏ ਅਤੇ ਪ੍ਰਧਾਨ ਜਿਲ੍ਹਾ ਤੈਰਾਕੀ ਐਸੋਸੀਏਸ਼ਨ ਬਠਿੰਡਾ, ਕਰਮ ਸਿੰਘ ਜਿਲ੍ਹਾ ਖੇਡ ਅਫਸਰ ਬਠਿੰਡਾ, ਦੇਵ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ ਜਿਲ੍ਹਾ ਤੈਰਾਕੀ ਐਸੋਸੀਏਸ਼ਨ, ਬਲਵਿੰਦਰ ਸਿੰਘ ਸੈਕਟਰੀ ਜਿਲ੍ਹਾ ਤੈਰਾਕੀ ਐਸੋਸੀਏਸ਼ਨ, ਰਜਿੰਦਰ ਸਿੰਘ ਬਰਾੜ, ਸੁਰਜੀਤ ਸਿੰਘ ਬਰਾੜ ਰਿਟਾਇਡ ਲੇਖਾਕਾਰ, ਏ.ਐਸ.ਆਈ ਹਰਮੇਲ ਸਿੰਘ, ਸੁਖਦੇਵ ਸਿੰਘ ਭੁੱਲਰ ਰਿਟਾਇਰਡ ਜਿਲ੍ਹਾ ਖੇਡ ਅਫਸਰ, ਰਣਜੀਤ ਸਿੰਘ ਗਰੇਵਾਲ, ਨਰਿੰਦਰ ਸਿੰਘ ਢਿੱਲੋਂ ਸਟੈਨੋ, ਹਰਦੀਪ ਸਿੰਘ ਬਾਕਸਿੰਗ ਕੋਚ, ਬਲਵੀਰ ਸਿੰਘ ਬਾਕਸਿੰਗ ਕੋਚ, ਮਨਜਿੰਦਰ ਸਿੰਘ ਫੁਟਬਾਲ ਕੋਚ, ਪਰਮਿੰਦਰ ਸਿੰਘ ਪਾਵਰਲਿਫਟਿੰਗ ਕੋਚ, ਸੰਦੀਪ ਕੌਰ ਬਾਕਸਿੰਗ ਕੋਚ, ਰੁਪਿੰਦਰ ਸਿੰਘ ਹਾਕੀ ਕੋਚ, ਗੁਲਸ਼ਨ ਕੁਮਾਰ, ਰਾਜਵੰਤ ਸਿੰਘ ਹਾਕੀ ਕੋਚ, ਜਸਪ੍ਰੀਤ ਸਿੰਘ ਅਥਲੈਟਿਕਸ ਕੋਚ ਆਦਿ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply