ਫਾਜ਼ਿਲਕਾ, 1 ਦਸੰਬਰ (ਵਿਨੀਤ ਅਰੋੜਾ) – ਪੀ.ਐਨ.ਡੀ.ਟੀ ਸਬੰਧੀ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਇੱਕ ਮੀਟਿੰਗ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਵਿਚ ਅੱਜ ਸਥਾਨਕ ਸਿਵਲ ਸਰਜ਼ਨ ਦਫ਼ਤਰ ਵਿਚ ਹੋਈ।ਮੀਟਿੰਗ ਵਿਚ ਕਮੇਟੀ ਵੱਲੋਂ ਚਲਾਏ ਜਾ ਰਹੇ ਅਲਟ੍ਰਾਸਾਊਂਡ ਨੂੰ ਆਉਣ ਵਾਲੇ ਸਮੇਂ ਵਿਚ ਚਲਦੇ ਰਹਿਣ ਦੀ ਪ੍ਰਵਾਣਗੀ ਦਿੱਤੀ ਗਈ ਅਤੇ ਨਾਲ ਹੀ ਸਰਵਸੰਮਤੀ ਨਾਲ ਇਹ ਪ੍ਰਸਤਾਵ ਵੀ ਪਾਸ ਕੀਤਾ ਗਿਆ ਕਿ ਹਰ ਧਾਰਮਿਕ ਪ੍ਰੋਗਰਾਮ ਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਬੰਧੀ ਜਾਗਰੂਕਤਾ ਲਿਆਉਣ ਲਈ ਧਾਰਮਿਕ ਨੁਮਾਇੰਦਿਆਂ ਨਾਲ ਸੰਪਰਕ ਕੀਤਾ ਜਾਵੇ। ਇਸ ਦੇ ਨਾਲ ਹੀ ਆਸ਼ਾ ਵਰਕਰ,ਏ.ਐਨ.ਐਮ ਵਰਕਰਾਂ ਨੂੰ ਹੋਰ ਵੱਧ ਜਾਗਰੂਕ ਕਰਕੇ ਜਿੰਮੇਵਾਰ ਬਣਾਇਆ ਜਾਵੇ।ਇਸ ਮੌਕੇ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਜੇਕਰ ਅਸੀਂ ਸਾਰੇ ਮਿਲਕੇ ਕੋਸ਼ਿਸ਼ ਕਰੀਏ ਤਾਂ ਅਸੀਂ ਇਸ ਅਭਿਆਨ ਨੂੰ ਘਰ ਘਰ ਪਹੁੰਚਾਕੇ ਇੱਕ ਜਨ ਅੰਦੋਲਨ ਬਣਾ ਸਕਦੇ ਹਾਂ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹੰਸ ਰਾਜ ਮਲੇਠੀਆ, ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਅਨਿਲ ਧਾਮੂ, ਰਾਮ ਕੁਮਾਰ ਅਤੇ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media