Monday, October 12, 2026

ਸੁਰਿੰਦਰ ਸਿੰਘ ਤਲਵੰਡੀ ਨੂੰ ਸੇਵਾ ਮੁਕਤੀ ‘ਤੇ ਕੀਤਾ ਸਨਮਾਨਿਤ

ppn0212201604
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਰਾਈਵਰ ਸੁਰਿੰਦਰ ਸਿੰਘ ਤਲਵੰਡੀ ਨੂੰ ਸੇਵਾ ਮੁਕਤ ਹੋਣ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਵਿਦਾਇਗੀ ਸਮਾਗਮ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਸੁਰਿੰਦਰ ਸਿੰਘ ਨਿੱਤਨੇਮੀ ਸਿੱਖ ਹੈ ਤੇ ਉਸ ਨੇ ਆਪਣੇ ਪਰਿਵਾਰ ਨੂੰ ਵੀ ਗੁਰਮਤਿ ਨਾਲ ਜੋੜੀ ਰੱਖਿਆ ਹੈ।ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸੁਰਿੰਦਰ ਸਿੰਘ ਨੇ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਬਾਖੂਬੀ ਨਿਭਾਇਆ। ਉਨ੍ਹਾਂ ਕਿਹਾ ਕਿ 17 ਸਾਲ ਦੀ ਆਪਣੀ ਸੇਵਾ ਵਿਚ ਸੁਰਿੰਦਰ ਸਿੰਘ ਨੇ ਕਦੇ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ।
ਇਸ ਸਮੇਂ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ ਤੇ ਹੋਰ ਅਧਿਕਾਰੀਆਂ ਨੇ ਸੁਰਿੰਦਰ ਸਿੰਘ ਨੂੰ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਰਣਜੀਤ ਸਿੰਘ ਤੇ ਬਿਜੈ ਸਿੰਘ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ, ਜਸਵਿੰਦਰ ਸਿੰਘ ਦੀਨਪੁਰ ਤੇ ਬਲਵਿੰਦਰ ਸਿੰਘ ਮੀਤ ਸਕੱਤਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਨਿਰਮਲ ਸਿੰਘ, ਪਰਮਦੀਪ ਸਿੰਘ, ਦੀਪਇੰਦਰ ਸਿੰਘ ਤੇ ਗੁਰਮੀਤ ਸਿੰਘ ਇੰਚਾਰਜ, ਸੁਖਦੇਵ ਸਿੰਘ ਇੰਚਾਰਜ, ਬਲਬੀਰ ਸਿੰਘ ਤੇ ਕਰਮਜੀਤ ਸਿੰਘ ਸਹਾਇਕ ਇੰਚਾਰਜ, ਸਤਨਾਮ ਸਿੰਘ ਮੂਧਲ, ਕਰਮਜੀਤ ਸਿੰਘ, ਸੁਰਿੰਦਰ ਸਿੰਘ ਪੱਟੀ, ਹਰਪਾਲ ਸਿੰਘ, ਧਰਮਿੰਦਰ ਸਿੰਘ, ਕਰਮਜੀਤ ਸਿੰਘ ਕਾਦੀਆਂ, ਦਲਜੀਤ ਸਿੰਘ ਕਾਦੀਆਂ, ਸੁਖਵਿੰਦਰ ਸਿੰਘ ਛੀਨਾ, ਮਹਿੰਦਰ ਸਿੰਘ, ਸਮੁੱਚਾ ਡਰਾਈਵਰ ਸਟਾਫ ਤੇ ਦਫਤਰੀ ਕਰਮਚਾਰੀ ਹਾਜ਼ਰ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply