
ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) -ਸਿਹਤ ਵਿਭਾਗ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਲੈਬ ਡਿਸਪੈਂਸਰੀਆਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਦੇ ਤਹਿਤ ਅੱਜ ਫਾਜ਼ਿਲਕਾ ਦੇ ਐਸਡੀਐਮ ਵਿਨੋਦ ਬਾਂਸਲ ਨੇ ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਬੋਦਲਾ, ਡੱਬਵਾਲੀ ਕਲਾਂ ਅਤੇ ਜੰਡ ਵਾਲੀ ਭੀਮੇਸ਼ਾਹ ਵਿਚ ਲੈਬ ਡਿਸਪੈਂਸਰੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰੀਡਰ ਅਵਿਨਾਸ਼ ਚੰਦਰ, ਫਕੀਰ ਚੰਦ, ਵਿਕਾਸ ਚੰਦਰ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਸ਼੍ਰੀ ਬਾਂਸਲ ਨੇ ਸੰਬੋਧਤ ਕਰਦੇ ਹੋਏ ਪਿੰਡਾਂ ਦੇ ਵਾਸੀਆਂ ਨੂੰ ਸਿਹਤ ਸੁਵਿਧਾਵਾਂ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਇਨ੍ਹਾਂ ਲੈਬ ਡਿਸਪੈਂਸਰੀਆਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੌਕੇ ਤੇ ਹੀ ਜਾਂਚ ਕਰਵਾਉਣ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media