Monday, February 23, 2026

ਵਿਸ਼ਵ ਏਡਜ਼ ਦਿਵਸ ਮਨਾ ਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ppn0312201610
ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) -ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਵੇਰ ਦੀ ਸਭਾ ਵਿਚ ਸਾਇੰਸ ਮਿਸਟ੍ਰੈਸ ਮਿਸ ਜੋਤੀ ਵੱਲੋਂ ਵਿਦਿਆਰਥੀਆਂ ਨੂੰ ਏਡਜ਼ ਦੇ ਫੈਲਣ ਦੇ ਕਾਰਨ, ਲੱਛਣ ਅਤੇ ਇਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਸ਼ਵ ਏਡਜ਼ ਦਿਵਸ ਦੀ ਸ਼ੁਰੂਆਤ ਸਾਲ 1988 ਵਿਚ ਹੋਈ ਜਿਸਦਾ ਮੰਤਵ ਐਚ.ਆਈ.ਵੀ. ਏਡਜ਼ ਤੋਂ ਪੀੜ੍ਹਤ ਲੋਕਾਂ ਦੀ ਸਹਾਇਤਾ ਲਈ ਧਨ ਇੱਕਠਾ ਕਰਨਾ, ਲੋਕਾਂ ਵਿਚ ਏਡਜ਼ ਨੂੰ ਰੋਕਣ ਲਈ ਜਾਗਰੂਕਤਾ ਫੈਲਾਉਣਾ ਅਤੇ ਇਸ ਨਾਲ ਜੁੜੇ ਵਹਿਮਾ ਭਰਮਾਂ ਨੂੰ ਦੂਰ ਕਰਨਾ ਸੀ। ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਐਚਆਈਵੀ ਵਾਇਰਸ ਦੇ ਕਾਰਨ ਹੁੰਦੀ ਹੈ ਜੋਕਿ ਮਨੁੱਖ ਦੇ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਨੂੰ ਖ਼ਤਮ ਕਰਦਾ ਹੈ ਅਤੇ ਰੋਗੀ ਦਾ ਭਾਰ ਘੱਟ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਵਿਚ ਸਲੋਗਨ ਰਾਈਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਵੀ ਕੀਤਾ ਗਿਆ। ਪ੍ਰੋਗਰਾਮ ਦੌਰਾਨ ਬੱਚਿਆਂ ਨੇ ਰੈਡ ਰੀਬਨ ਦੇ ਰੂਪ ਵਿਚ ਮਨੁੱਖੀ ਲੜੀ ਬਣਾਕੇ ਏਡਜ਼ ਤੋਂ ਪੀੜ੍ਹਤ ਲੋਕਾਂ ਦੇ ਪ੍ਰਤੀ ਸਦਭਾਵਨਾ ਦਾ ਸੁਨੇਹਾ ਵੀ ਦਿੱਤਾ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply