Tuesday, August 25, 2026

ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ ‘ਚ ਵੋਟਰ ਜਾਗਰੂਕਤਾ ਲਈ ਕੈਂਡਲ ਮਾਰਚ ਆਯੋਜਿਤ

ppn0312201612
ਫਾਜ਼ਿਲਕਾ, 3 ਦਸੰਬਰ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਵਿਚ ਸਵੀਪ ਪ੍ਰੋਗਰਾਮ ਤਹਿਤ (ਵਾਕ ਫਾਰ ਡੈਮੋਕਰੇਸੀ) ਵੋਟਰ ਜਾਗਰੂਕਤਾ ਕੈਂਡਲ ਮਾਰਚ ਆਯੋਜਿਤ ਕੀਤਾ ਗਿਆ। ਇਸ ਮੌਕੇ ਕੈਂਡਲ ਮਾਰਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਹ ਕੈਂਡਲ ਮਾਰਚ ਵੱਖ ਵੱਖ ਬਜਾਰਾਂ ਵਿਚੋਂ ਦੀ ਹੁੰਦਾ ਹੋਇਆ ਘੰਟਾ ਘਰ ਚੌਂਕ ਵਿਖੇ ਪੁੱਜ ਕੇ ਸਮਾਪਤ ਹੋਇਆ।
ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਤੋਂ ਇਲਾਵਾ ਸ਼ਹਿਰ ਵਾਸੀ ਹਾਜਰ ਸਨ। ਕੈਂਡਲ ਮਾਰਚ ਦੇ ਅੰਤ ਵਿਚ ਐਸ.ਡੀ.ਐਮ ਫਾਜ਼ਿਲਕਾ ਸ਼੍ਰੀ ਵਿਨੋਦ ਬਾਂਸਲ ਵੱਲੋਂ ਸਮੂਹ ਹਾਜਰੀਨ ਨੂੰ ਵੋਟਰ ਬਣਨ ਅਤੇ ਆਪਣੀ ਵੋਟ ਬਿਨ੍ਹਾਂ ਕਿਸੇ ਡਰ ਭੈਅ ਅਤੇ ਲਾਲਚ ਤੋਂ ਪਾਉਣ ਲਈ ਸਹੁੰ ਚੁਕਵਾਈ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ੍ਹ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰੀ ਚੰਦ ਕੰਬੋਜ, ਸਟੇਟ ਅਵਾਰਡੀ ਅਧਿਆਪਕ ਪੰਮੀ ਸਿੰਘ ਤੋਂ ਇਲਾਵਾ ਹੋਰ ਸ਼ਹਿਰ ਵਾਸੀ ਵੀ ਹਾਜਰ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …

Leave a Reply