
ਫਾਜ਼ਿਲਕਾ, 4 ਦਸੰਬਰ (ਵਿਨੀਤ ਅਰੋੜਾ)- ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਤ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਸ਼ਹਿਰ ਦੇ ਧਾਰਮਿਕ, ਸਮਾਜਿਕ, ਵਪਾਰਕ, ਸੰਗਠਨਾਂ ਤੋਂ ਇਲਾਵਾ ਸਮੂਹ ਸ਼ਰਧਾਲੂਆਂ ਦੇ ਸਹਿਯੋਗ ਨਾਲ ਸੰਧਿਆ ਫੇਰੀ ਕੱਢੀ ਗਈ। ਸੰਧਿਆ ਫੇਰੀ ਵਿਚ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰਪਾਲ ਸਿੰਘ, ਭਾਈ ਬਲਵੀਰ ਸਿੰਘ, ਪ੍ਰਭਜੀਤ ਸਿੰਘ, ਕੰਵਲਜੀਤ ਿਸੰਘ, ਜਸਵੰਤ ਸਿੰਘ, ਮਾਸਟਰ ਹਰਮਿੰਦਰ ਸਿੰਘ ਦੁਰੇਜਾ, ਮਨਜੀਤ ਸਿੰਘ ਬਾਂਗਾ, ਦਵਿੰਦਰ ਸਿੰਘ ਅਹੂਜਾ, ਗੁਰਮੀਤ ਸਿੰਘ ਫੌਜੀ, ਜੋਗਿੰਦਰ ਸਿੰਘ ਨਾਮਧਾਰੀ, ਜਸਵਿੰਦਰ ਸਿੰਘ ਜਿੰਮੀ, ਅਮਨ ਦੁਰੇਜਾ, ਗੁਰਪ੍ਰੀਤ ਸਿੰਘ ਲਵਲੀ ਕਾਠਪਾਲ, ਡਾ. ਵਿੰਦਰ ਿਸੰਘ ਬਾਂਗਾ, ਗੁਰਵਿੰਦਰ ਸਿੰਘ ਸ਼ੇਰਾ, ਪ੍ਰੀਤਮ ਸਿੰਘ, ਜਰਨੈਲ ਸਿੰਘ ਤਨੇਜਾ, ਬ੍ਰਹਮਜੀਤ ਸਿੰਘ ਗਿਲਹੋਤਰਾ, ਪਰਮਜੀਤ ਸਿੰਘ ਪਟਵਾਰੀ, ਮਾਸਟਰ ਸਰਬਜੀਤ ਸਿੰਘ, ਕੁਲਵਿੰਦਰ ਸਿੰਘ ਸੋਢੀ, ਸਹਿਜਪਾਲ ਸਿੰਘ, ਮੈਂਬਰਾਂ ਤੋਂ ਇਲਾਵਾ ਵਪਾਰ ਮੰਡ ਦੇ ਪ੍ਰਧਾਨ ਅਸ਼ੋਕ ਗੁਲਬਧਰ, ਐਡਵੋਕੇਟ ਸਤਿੰਦਰ ਸਿੰਘ ਸਵੀ, ਸਤਸਵਰੂਪ ਸਿੰਘ ਦਾਰਾ, ਬ੍ਰਾਹਮਣ ਸਭਾ ਦ ਪ੍ਰਧਾਨ, ਅਸ਼ੋਕ ਸ਼ਰਮਾ, ਪਰਮਜੀਤ ਸਿੰਘ, ਸ਼੍ਰੀਨਿਵਾਸ ਬਿਹਾਨੀ, ਅਨੁਰਾਗ ਕੰਬੋਜ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਸੇਖੋਂ, ਅਮਰਜੀਤ ਸਿੰਘ ਸੰਧੂ, ਲੀਲਾਧਰ ਸ਼ਰਮਾ ਹਾਜ਼ਰ ਸਨ।
ਇਸ ਮੌਕੇ ਬੀਬਾ ਰਾਜਦੀਪ ਕੌਰ, ਕੀਰਤੀ ਫਾਜ਼ਿਲਕਾ ਆਪਣੇ ਸਮਰਥਕਾਂ ਦੇ ਨਾਲ ਸ਼ਾਮਲ ਹੋਏ। ਇਸ ਮੌਕੇ ਬ੍ਰਾਹਮਣ ਸਭਾ, ਭਾਰਤ ਵਿਕਾਸ ਪ੍ਰੀਸ਼ਦ ਦੇ ਵਿਕਾਸ ਡਾਗਾ, ਲਾਇਨਜ਼ ਕਲੱਬ ਵੱਲੋਂ ਫੁੱਲਾਂ ਦੀ ਵਰਖਾ ਨਾਲ ਸੰਧਿਆ ਫੇਰੀ ਦਾ ਸਵਾਗਤ ਕੀਤਾ ਗਿਆ। ਸੰਧਿਆ ਫੇਰੀ ਗਊਸ਼ਾਲਾ ਰੋਡ, ਘੰਟਾਘਰ ਚੋਕ, ਮਹਰੀਆਂ ਬਾਜ਼ਾਰ, ਗਾਂਧੀ ਚੌਕ ਤੋਂ ਹੁੰਦੀ ਹੋਈ ਗੁਰੂਦੁਆਰਾ ਸਾਹਿਬ ਵਿਚ ਪਹੁੰਚੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡਗ੍ਰੰਥੀ ਭਾਈ ਪ੍ਰੀਤਮ ਸਿੰਘ, ਮੁੱਖ ਸੇਵਾਦਾਰ ਭਾਈ ਦਵਿੰਦਰਪਾਲ ਸਿੰਘ ਨੇ ਸ਼ਹਿਰ ਦੇ ਮੁੱਖ ਚੋਕਾਂ ਵਿਚ ਗੁਰੂ ਸਾਹਿਬਅ ਜੀ ਦੀ ਸ਼ਹਾਦਤ ਸਬੰਧੀ ਜਾਣਕਾਰੀ ਦਿੱਤੀ। ਰਸਤੇ ਵਿਚ ਵੱਖ ਵੱਖ ਥਾਵਾਂ ਤੇ ਸ਼ਰਧਾਲੂਆਂ ਵੱਲੋਂ ਚਾਹ, ਮਿਠਾਈ ਅਤੇ ਫਲਾਂ ਦਾ ਲੰਗਰ ਵੰਡਿਆ ਗਿਆ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media