ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ ਸੱਗੂ) – ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਚੀਫ਼ ਖ਼ਾਲਸਾ ਦੀਵਾਨ ਅਤੇ ਸਿੰਘ ਸਭਾ ਲਹਿਰ ਦੇ ਮੋਢੀਆਂ ਵਿੱਚੋਂ ਪ੍ਰਮੁੱਖ ਸ਼ਖਸੀਅਤ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਤਰ ਹਾਊਸ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਤਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲੈ ਕੇ ਭਾਈ ਵੀਰ ਸਿੰਘ ਦੁਆਰਾ ਰਚਿਤ ਅਤੇ ਉਹਨਾਂ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਪੜ੍ਹੀਆਂ ਗਈਆਂ।ਪੰਜਾਬੀ ਅਧਿਆਪਕਾਵਾਂ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਅਤੇ ਸ਼੍ਰੀਮਤੀ ਸੁਖਜੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।ਇਸ ਵਿੱਚ ਸਾਹਿਬਜਾਦਾ ਅਜੀਤ ਸਿੰਘ ਹਾਊਸ ਵਿਚੋਂ ਸਨੇਹਦੀਪ ਕੌਰ ਨੇ ਪਹਿਲਾ, ਹਰਮਨਦੀਪ ਕੌਰ ਨੇ ਦੂਸਰਾ ਅਤੇ ਸੁਖਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਸਚਨੀਤ ਕੌਰ ਨੇ ਹੌਸਲਾ ਅਫਜਾਈ ਇਨਾਮ ਪ੍ਰਾਪਤ ਕੀਤਾ।ਸਾਹਿਬਜਾਦਾ ਜੁਝਾਰ ਸਿੰਘ ਹਾਊਸ ਦੀ ਅਮਨਦੀਪ ਤੇ ਸਿਮਰਨਦੀਪ ਕੌਰ ਪਹਿਲੇ, ਜਸ਼ਨਦੀਪ ਕੌਰ ਦੂਜੇ ਅਤੇ ਹਰਲੀਨ ਕੌਰ ਤੀਜੇ ਸਥਾਨ ਤੇ ਰਹੀਆਂ।ਇਸੇ ਤਰ੍ਹਾਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੀਆਂ ਵਿਦਿਆਰਥਣਾਂ ਸਮਰੀਨ ਕੌਰ ਪਹਿਲੇ, ਉਪਮਨਦੀਪ ਕੌਰ ਦੂਜੇ ਅਤੇ ਰਾਜਦੀਪ ਕੌਰ ਤੇ ਜਸਪ੍ਰੀਤ ਕੌਤ ਤੀਜੇ ਸਥਾਨ ਤੇ ਰਹੀਆਂ ਅਤੇ ਸਾਹਿਬਜ਼ਾਦਾ ਫ਼ਤਹਿ ਸਿੰਘ ਹਾਊਸ ਤੋਂ ਰੋਮਨਪ੍ਰੀਤ ਕੌਰ ਪਹਿਲੇ, ਰਾਜਨਬੀਰ ਕੌਰ ਦੂਜੇ ਅਤੇ ਹਰਲੀਨ ਕੌਰ ਤੀਜੇ ਸਥਾਨ ਤੇ ਰਹੀਆਂ ਜਦਕਿ ਹਰਨੂਰ ਸਿੰਘ ਨੂੰ ਹੌਸਲਾ ਅਫਜਾਈ ਇਨਾਮ ਮਿਲਿਆ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਹਨਾਂ ਭਾਈ ਸਾਹਿਬ ਦੇ ਜੀਵਨ ਵਿੱਚੋਂ ਉਦਾਹਰਣਾਂ ਦੇ ਕੇ ਉਹਨਾਂ ਦੁਆਰਾ ਦਰਸਾਏ ਗਏ ਮਾਰਗ ਤੇ ਚੱਲਦਿਆਂ ਸਿੱਖ ਰਹਿਤ ਮਰਿਆਦਾ ਅਨੁਸਾਰ ਆਪਣੇ ਜੀਵਨ ਨੂੰ ਢਾਲਣ ਬਾਰੇ ਕਿਹਾ ।