ਅੰਮ੍ਰਿਤਸਰ, 6 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸੁਖਵੀਰ ਸਿੰਘ ਭੋਤਨਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਸੁਖਵੀਰ ਸਿੰਘ ਭੋਤਨਾ ਜੋ ਇੰਪਰੂਵਮੈਂਟ ਟਰੱਸਟ ਬਰਨਾਲਾ ਵਿੱਚ ਨੌਕਰੀ ਕਰਦੇ ਸਨ, ਉਹ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਅਜੈਬ ਕੌਰ ਭੋਤਨਾ ਦੇ ਸਪੁੱਤਰ ਸਨ।ਸੁਖਵੀਰ ਸਿੰਘ ਆਪਣੀ ਸੁਪਤਨੀ ਬੀਬੀ ਪਰਮਜੀਤ ਕੌਰ ਨਾਲ ਆਪਣੀ ਆਲਟੋ ਗੱਡੀ ਵਿੱਚ ਜਾ ਰਹੇ ਸਨ ਤਾਂ ਪਿੰਡ ਖੁੱਡੀ ਖੁਰਦ ਨੇੜੇ 5 ਦਸੰਬਰ ਨੂੰ ਸ਼ਾਮ 5.30 ਵਜੇ ਇਨ੍ਹਾਂ ਦੀ ਗੱਡੀ ਸਾਹਮਣਿਓ ਆ ਰਹੀ ਬਲੈਰੋ ਗੱਡੀ ਨਾਲ ਟਕਰਾ ਗਈ।ਇਸ ਭਿਆਨਕ ਹਾਦਸੇ ਵਿੱਚ ਸੁਖਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦੀ ਸੁਪਤਨੀ ਬੀਬੀ ਪਰਮਜੀਤ ਕੌਰ ਨੂੰ ਬੁਰੀ ਤਰ੍ਹਾਂ ਜ਼ਖਮੀ ਹਾਲਤ ਵਿੱਚ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਉਸ ਦੀ ਰਜ਼ਾ ਵਿੱਚ ਰਾਜੀ ਰਹਿਣ ਲਈ ਕਹਿੰਦਿਆਂ ਦੱਸਿਆ ਕਿ ਉਸ ਡਾਢੇ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਹੈ।ਪ੍ਰੋ. ਸਾਹਿਬ ਨੇ ਅਕਾਲ ਪੁਰਖ ਅੱਗੇ ਅਰਦਾਸ ਕਰਦਿਆਂ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਬੀਬੀ ਪਰਮਜੀਤ ਕੌਰ ਦੀ ਤੰਦਰੁਸਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਕਾਮਨਾ ਕੀਤੀ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media