
ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪ੍ਰੋਗਰਾਮ ਅਫਸਰ ਐਨ.ਐਸ.ਐਸ. ਡਾ. ਊਸ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਦੇ ਐਨ.ਐਸ.ਐਸ. ਯੂਨਿਟਾਂ ਵੱਲੋਂ ਸੰਨ 1978 ਤੋਂ ਲੈ ਕੇ ਹੁਣ ਤੱਕ ਸਮੇਂ ਸਮੇਂ ਆਈਆਂ ਕੁਦਰਤੀ ਕਰੋਪੀਆਂ ਦੇ ਪੀੜ੍ਹਤਾਂ ਦੀ ਮੱਦਦ ਵਜੋਂ ਜਾਂ ਕਿਸੇ ਵੀ ਲੋੜਵੰਦਾਂ ਦੀ ਸਹਾਇਤਾ ਲਈ ਰਾਹਤ ਫੰਡ ਰੁਪਿਆਂ ਵਜੋਂ ਜਾਂ ਰਾਹਤ ਸਮੱਗਰੀ ਦੇ ਰੂਪ ਵਿਚ ਇਕੱਠਾ ਕਰਕੇ ਪ੍ਰਾਈਮ ਮਨਿਸਟਰ ਰਿਲੀਫ ਫੰਡ ਕੋਸ਼ ਵਿਚ ਭੇਜਿਆ ਜਾਂਦਾ ਰਿਹਾ ਹੈ। ਇਸ ਵਰ੍ਹੇ ਦੀ ਪ੍ਰੋਗ੍ਰਾਮ ਅਫਸਰ ਐਨ.ਐਸ.ਐਸ. ਡਾ. ਊਸ਼ਾ ਸ਼ਰਮਾ ਦੀ ਅਗਵਾਈ ਹੇਠ ਐਨ.ਐਸ.ਐਸ. ਵੰਲਟੀਅਰਾਂ ਵੱਲੋਂ ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਕੌਮੀ ਸੰਪਰਦਾਇਕ ਫਾਊਂਡੇਸ਼ਨ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੰਪਰਦਾਇਕ ਸਦਭਾਵ ਅਭਿਆਨ ਸਪਤਾਹ ਦੋਰਾਨ ਝੰਡਾ ਦਿਵਸ ਤਹਿਤ ਫਿਰਕੂ ਦੰਗਿਆਂ ਦੋਰਾਨ ਯਤੀਮ ਹੋਏ ਬੱਚਿਆਂ ਦੀ ਮੱਦਦ ਵਜੋਂ 2700/- ਰੁ: ਦੀ ਰਾਸ਼ੀ ਇੱਕਤਰ ਕਰਕੇ ਰਾਹਤ ਫੰਡ ਵਿਚ ਯੋਗਦਾਨ ਪਾਇਆ ਗਿਆ। ਇਹ ਰਾਸ਼ੀ ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਨੂੰ ਅੱਗੇ ਭੇਜਣ ਲਈ ਸੌਂਪੀ ਗਈ।ਇਸ ਵਿਚ ਪ੍ਰੋ: ਰਜਨੀ ਪਾਂਧੀ ਅਤੇ ਪ੍ਰੋਗਰਾਮ ਅਫਸਰ ਐਨ.ਐਸ.ਐਸ ਡਾ. ਊਸ਼ਾ ਸ਼ਰਮਾ ਨੇ ਵਲੰਟੀਅਰਾਂ ਨੂੰ ਅਜਿਹੇ ਮੌਕਿਆ ਤੇ ਸੇਵਾ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਆਪਣੇ ਦੇਸ਼ ਵਿਚ ਵੱਖ ਵੱਖ ਧਰਮਾਂ ਮਜ੍ਹਹਬਾਂ ਦੇ ਲੋਕ ਆਪਸੀ ਭਾਈਚਾਰੇ ਨਾਲ ਰਹਿੰਦੇ ਹਨ ਪਰ ਫਿਰ ਵੀ ਕਈ ਵਾਰ ਕੁਝ ਸ਼ਰਾਰਤੀ ਅਨਸਰਾਂ ਦੀਆਂ ਢਾਹੂ ਚਾਲਾਂ ਨਾਲ ਫਿਰਕੂ ਦੰਗੇ ਹੋ ਜਾਂਦੇ ਹਨ।ਸਾਨੂੰ ਐਨ.ਐਸ.ਐਸ. ਵਲੰਟੀਅਰ ਹੋਣ ਦੇ ਨਾਤੇ ਹਮੇਸ਼ਾ ਲੋੜਵੰਦਾਂ ਦੀ ਸਹਾਇਤਾ ਲਈ ਹਰ ਪੱਖੋਂ ਤਿਆਰ ਰਹਿਣਾ ਚਾਹੀਦਾ ਹੈ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media