
ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ। ਇਸ ਵਾਰ ਫਿਰ ਐਮ.ਐਸ.ਸੀ. (ਕੈਮਿਸਟਰੀ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 100 ਫੀਸਦੀ ਸ਼ਾਨਦਾਰ ਨਤੀਜੇ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਕੈਮਿਸਟਰੀ) ਦੂਜਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰਿਤੀਕਾ ਨੇ 87.3% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲੀ ਪੁਜੀਸ਼ਨ ਅਤੇ ਰਸ਼ਮੀ ਨੇ 83.6% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ।ਇਸ ਨਤੀਜੇ ਅਨੁਸਾਰ 1 ਵਿਦਿਆਰਥੀ ਨੇ 85% ਤੋਂ ਵੱਧ, 2 ਵਿਦਿਆਰਥੀਆਂ ਨੇ 80% ਤੋਂ ਵੱਧ, 18 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 36 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਕੈਮਿਸਟਰੀ ਵਿਭਾਗ ਦੇ ਮੁੱਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਇਹਨਾਂ ਸ਼ਾਨਦਾਰ ਨਤੀਜਿਆ ਬਾਰੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਸਮੇਂ ਸਮੇਂ ਤੇ ਸੰਸਥਾ ਵਿਖੇ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ/ਵਿਸ਼ਾ ਮਾਹਿਰਾਂ ਅਤੇ ਹੋਰ ਵਿਦਵਾਨਾਂ ਦੇ ਵਿਸਥਾਰ ਭਾਸ਼ਣ, ਸੈਮੀਨਾਰ ਆਦਿ ਆਯੋਜਿਤ ਹੁੰਦੇ ਰਹਿੰਦੇ ਹਨ ਅਤੇ ਇਸ ਤੋਂ ਇਲਾਵਾ ਗਰੁੱਪ ਡਿਸਕਸ਼ਨ, ਡੀਬੇਟ, ਭਾਸ਼ਣ ਆਦਿ ਗਤੀਵਿਧੀਆਂ ਸਦਕਾ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ। ਉਹਨਾਂ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media