
ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸ਼ਹਿਰ ਦੇ ਦਾਨੀ ਸੱਜਣ ਸ਼ਵਿੰਦਰ ਸਿੰਘ ਖਾਲਸਾ ਵਲੋ ਗਰੀਬ ਅਤੇ ਜਰੂਰਤਵੰਦ ਬੱਚਿਆਂ ਨੂੰ ਸਰਦੀਆਂ ਤੋਂ ਬਚਾਉਣ ਲਈ ਬੂਟ ਅਤੇ ਗਰਮ ਕੋਟੀਆਂ ਵੰਡੀਆਂ ਗਈਆਂ।ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਉਚੇਚੇ ਤੌਰ ਤੇ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਨੇ ਇਸ ਭਲਾਈ ਦੇ ਕੰਮ ਲਈ ਭਾਈ ਸ਼ਵਿੰਦਰ ਸਿੰਘ ਖਾਲਸਾ ਦੀ ਸ਼ਲਾਘਾ ਕਰਦਿਆਂ ਹੋਇਆਂ ਸਕੂਲ ਵੱਲੋਂ ਉਹਨਾਂ ਦਾ ਧੰਨਵਾਦ ਵੀ ਕੀਤਾ।ਇਸ ਸਮੇਂ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ, ਬਰਮਜੀਤ ਸਿੰਘ, ਮਾਨ ਸਿੰਘ, ਹਰਪ੍ਰੀਤ ਸਿੰਘ, ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media