
ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਰੋਡ ਵਿਖੇ ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਦੀ ਪ੍ਰਧਾਨਗੀ ਵਿੱਚ ਝੰਡਾ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਦੱਸਿਆ ਕਿ ਸ਼ਸ਼ਤਰ ਸੈਨਾ, ਝੰਡਾ ਦਿਵਸ ਹਰ ਸਾਲ ਦਸੰਬਰ ਮਹੀਨੇ ਵਿੱਚ ਮਨਾਇਆ ਜਾਂਦਾ ਹੈ।ਇਹ ਦਿਵਸ ਸ਼ਹੀਦ ਸੈਨਕਾਂ ਦੀ ਬਹਾਦਰੀ ਨੂੰ ਸਤਿਕਾਰ ਦੇਣ, ਸਾਬਕਾ ਸੈਨਿਕਾਂ ਨੂੰ ਮਾਣ ਦੇਣ ਅਤੇ ਸੁਰੱਖਿਆ ਸੈਨਾਵਾਂ ਦੀ ਇਕਜੁਟਤਾ ਨੂੰ ਤਾਜਾ ਕਰਨ ਲਈ ਮਨਾਇਆ ਜਾਂਦਾ ਹੈ।ਇਸ ਦੇ ਨਾਲ ਹੀ ਦੇਸ਼ ਵਾਸੀ ਸੈਨਿਕਾਂ ਦੁਆਰਾ ਦੇਸ਼ ਦੀ ਸੁਰੱਖਿਆ ਲਈ ਕੀਤੀਆਂ ਕੁਬਾਨੀਆਂ ਨੂੰ ਵੀ ਯਾਦ ਕਰਦੇ ਹਨ।ਇਸ ਦਿਨ ਸਾਰਾ ਰਾਸ਼ਟਰ ਝੰਡਾ ਦਿਵਸ ਫੰਡ ਲਈ ਦਾਨ ਦੇ ਕੇ ਸੇਵਾ ਕਰਦੇ ਹਨ ਅਤੇ ਸੇਵਾ ਮੁਕਤ ਫੌਜੀਆਂ ਉਹਨਾਂ ਦੀਆਂ ਵਿਧਵਾਵਾਂ ਅਤੇ ਬੱਚਿਆਂ ਲਈ ਚੰਦਾ ਇਕੱਠਾ ਕਰਦਾ ਹੈ।ਇਸ ਮੌਕੇ ਸਕੂਲ ਦੇ ਬੱਚਿਆਂ ਨੇ ਵੀ ਫੰਡ ਇਕੱਠਾ ਕਰਕੇ ਦੇਸ਼ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media