Wednesday, September 30, 2026

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਤ ਗੁਰਮਤਿ ਸਮਾਗਮ ਕਰਵਾਇਆ

ਫਾਜ਼ਿਲਕਾ, 7 ਦਸੰਬਰ (ਵਿਨੀਤ ਅਰੋੜਾ) – ਨੇੜਲੇ ਪਿੰਡ ਸਲੇਮਸ਼ਾਹ ਦੇ ਗੁਰੂਦੁਆਰਾ ਨਾਨਕ ਨਿਰੰਕਾਰ ਵਿਖੇ ਅੱਜ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਡਾ. ਜਸਵਿੰਦਰ ਪਾਲ ਸਿੰਘ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਹਾਜ਼ਰ ਸੰਗਤਾਂ ਸੰਬੋਧਿਤ ਕਰਦੇ ਹੋਏ ਪ੍ਰਚਾਰਕ ਡਾ. ਜਸਵਿੰਦਰ ਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਦੇ ਨਾਲ ਜੋੜਦੇ ਹੋਏ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਦੇ ਪਵਿੱਤਰ ਜੀਵਨ ਇਤਿਹਾਸ ਵਿਚੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਦੇ ਹੋਏ ਔਰਤਾਂ ਨੂੰ ਬਰਾਬਰਤਾ ਦਾ ਦਰਜ਼ਾ, ਸਤੀ ਪ੍ਰਥਾ ਨੂੰ ਬੰਦ ਕਰਵਾਉਣਾ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਦੇ ਹੋਏ ਸਰਬ ਸਾਂਝੀਵਾਲਤਾ ਦਾ ਉਪਦੇਸ਼, ਮੀਰੀ ਪੀਰੀ ਦਾ ਸਿਧਾਂਤ, ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੀਆਂ ਇਤਿਹਾਸਕ ਉਦਾਰਨਾਂ ਦੇਕੇ ਸੰਗਤਾਂ ਨੂੰ ਕਥਾ ਦੇ ਰਾਹੀਂ ਨਿਹਾਲ ਕੀਤਾ।
ਪ੍ਰੋਗਰਾਮ ਦੇ ਅੰਤ ਵਿਚ ਧਰਮ ਪ੍ਰਚਾਰ ਕਮੇਟੀ ਵੱਲੋਂ ਚਲਾਏ ਜਾ ਰਹੇ ਦੋਸ਼ਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿਚ ਫਾਜ਼ਿਲਕਾ ਜੋਨ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਗੁਰੂਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਦੀਪ ਸਿੰਘ ਨੂੰ ਪ੍ਰਚਾਰਕ ਡਾ. ਜਸਵਿੰਦਰ ਪਾਲ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਭੇਦ ਰਹਿਤ ਲਿਟਰੇਚਰ ਵੀ ਸ਼ਰਧਾਲੂਆਂ ਵਿਚ ਵੰਡਿਆ ਗਿਆ ਅਤੇ ਸੰਗਤਾਂ ਨੂੰ ਪੱਤਰ ਵਿਹਾਰ ਕੋਰਸ ਸਬੰਧੀ ਪ੍ਰੇਰਿਤ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply