Friday, June 12, 2026

ਸਿੱਖਿਆ ਮੰਤਰੀ ਡਾ. ਚੀਮਾ, ਸਿਹਤ ਮੰਤਰੀ ਚੌਧਰੀ ਜਿਆਣੀ ਤੇ ਸੰਸਦ ਮੈਂਬਰ ਘੁਬਾਇਆ ਵੱਲੋਂ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ

ppn0912201607
ਫਾਜ਼ਿਲਕਾ, 9 ਦਸੰਬਰ (ਵਿਨੀਤ ਅਰੋੜਾ)- ਅੱਜ ਜ਼ਿਲ੍ਹੇ ਦੇ ਪਿੰਡ ਚਾਂਦਮਾਰੀ ਨੇੜੇ ਇਕ ਭਿਆਨਕ ਅਤੇ ਦਰਦਨਾਕ ਸੜਕ ਹਾਦਸੇ ਵਿੱਚ 12 ਅਧਿਆਪਕਾਂ ਅਤੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੀ ਮੌਤ ਹੋ ਜਾਣ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਫਾਜ਼ਿਲਕਾ ਵਿਖੇ ਮ੍ਰਿਤਕ ਅਧਿਆਪਕਾਂ ਦੇ ਸੰਸਕਾਰ ਤੇ ਪਹੁੰਚੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸੜਕ ਹਾਦਸੇ ਬਾਰੇ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਜਿਸ ਨੇ ਸਾਡੇ ਪਾਸੋਂ 12 ਅਧਿਆਪਕਾਂ ਦੀਆਂ ਕੀਮਤੀ ਜਾਨਾਂ ਖੋਹ ਲਈਆਂ। ਇਸ ਘਟਨਾ ਨੂੰ ਸੂਬੇ ਲਈ ਵੱਡਾ ਘਾਟਾ ਦੱਸਦਿਆਂ ਅਧਿਆਪਕ ਸੱਚਾ ਮਾਰਗ ਦਰਸ਼ਕ ਹੋਣ ਦੇ ਨਾਲ-ਨਾਲ ਸਾਡੀ ਭਵਿੱਖੀ ਪੀੜ੍ਹੀ ਦੀ ਤਕਦੀਰ ਘੜਨ ਵਾਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਵਿਚ ਮ੍ਰਿਤਕ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਦਾ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹੋਰ ਮਦਦ ਕਰਨ ਲਈ ਇਸ ਨੂੰ ਕੈਬਨਿਟ ਦੀ ਮੀਟਿੰਗ ਵਿਚ ਵਿਚਾਰਨਗੇ।ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ppn0912201608
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਗਮ ਵਿੱਚ ਡੁੱਬੇ ਪਰਿਵਾਰਾਂ ਦੇ ਮੈਂਬਰਾਂ ਨਾਲ ਡੂੰਘਾ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਇਹ ਅਸਹਿ ਤੇ ਅਕਹਿ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਇੰਨ੍ਹਾਂ ਅਧਿਆਪਕਾਂ ਦੀ ਸੜਕ ਹਾਦਸੇ ਵਿਚ ਫੌਤ ਹੋਣ ਤੇ ਬਹੁਤ ਭਾਰੀ ਦੁੱਖ ਹੈ। ਇਸ ਮੌਕੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਡੂੰੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਡਰਾਈਵਰ ਦੇ ਪਰਿਵਾਰ ਨੂੰ ਵੀ ਸਰਕਾਰੀ ਨਿਯਮਾਂ ਅਨੁਸਾਰ ਮਦਦ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹੈ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਰਨੈਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਰਾਕੇਸ਼ ਧੂੜੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ ਤੋਂ ਇਲਾਵਾ ਉਚ ਅਧਿਕਾਰੀ ਹਾਜਰ ਸਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply