Tuesday, February 24, 2026

ਮੁੱਖ ਮੰਤਰੀ ਵੱਲੋਂ ਫਾਜ਼ਿਲਕਾ ਸੜਕ ਹਾਦਸੇ ਵਿੱਚ 12 ਅਧਿਆਪਕਾਂ ਦੀ ਮੌਤ’ਤੇ ਦੁੱਖ ਦਾ ਪ੍ਰਗਟਾਵਾ

ppn0912201610
ਚੰਡੀਗੜ੍ਹ, 9 ਦਸੰਬਰ (ਪੰਜਾਬ ਪੋਸੇ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਿੰਡ ਚਾਂਦੀਪੁਰ ਨੇੜੇ ਇਕ ਭਿਆਨਕ ਸੜਕ ਹਾਦਸੇ ਵਿੱਚ 12 ਅਧਿਆਪਕਾਂ ਅਤੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੀ ਮੌਤ ਹੋ ਜਾਣ ‘ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਇਸ ਸੜਕ ਹਾਦਸੇ ਬਾਰੇ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਜਿਸ ਨੇ ਸਾਡੇ ਪਾਸੋਂ 12 ਅਧਿਆਪਕਾਂ ਦੀਆਂ ਕੀਮਤੀ ਜਾਨਾਂ ਖੋਹ ਲਈਆਂ। ਇਸ ਘਟਨਾ ਨੂੰ ਸੂਬੇ ਲਈ ਵੱਡਾ ਘਾਟਾ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਅਧਿਆਪਕ ਸੱਚਾ ਮਾਰਗ ਦਰਸ਼ਕ ਹੋਣ ਦੇ ਨਾਲ-ਨਾਲ ਸਾਡੀ ਭਵਿੱਖੀ ਪੀੜ੍ਹੀ ਦੀ ਤਕਦੀਰ ਘੜਨ ਵਾਲਾ ਹੁੰਦਾ ਹੈ। ਉਨ੍ਹਾਂ ਨੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਹੈ ਜੋ ਇਨ੍ਹਾਂ ਅਧਿਆਪਕਾਂ ਨੂੰ ਆਪਣੀ ਮੰਜ਼ਿਲ ‘ਤੇ ਲਿਜਾ ਰਿਹਾ ਸੀ।
ਗਮ ਵਿੱਚ ਡੁੱਬੇ ਪਰਿਵਾਰਾਂ ਦੇ ਮੈਂਬਰਾਂ ਨਾਲ ਡੂੰਘਾ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਹ ਅਸਹਿ ਤੇ ਅਕਹਿ ਭਾਣਾ ਮੰਨਣ ਦਾ ਬਲ ਬਖਸ਼ਣ।ਇਸ ਦੌਰਾਨ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਪੂਰਨ ਸਹਿਯੋਗ ਤੇ ਮਦਦ ਦੇਣ ਤੋਂ ਇਲਾਵਾ ਇਸ ਹਾਦਸੇ ਵਿੱਚ ਜ਼ਖਮੀ ਹੋਏ ਇਕ ਵਿਅਕਤੀ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply