
ਮਲੋਟ, 9 ਦਸੰਬਰ (ਪੰਜਾਬ ਪੋਸਟ ਬਿਊਰੋ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਮਾਨਯੋਗ ਚੋਣ ਕਮਿਸ਼ਨ ਜੀ ਦੀਆ ਹਦਾਇਤਾਂ ਅਨੁਸਾਰ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਵੋਟਰ ਪ੍ਰਣ ਦੀ ਸੁਹੰ ਚੁਕਾਈ ਗਈ।ਇਸ ਉਪਰੰਤ ਪ੍ਰਿੰਸੀਪਲ ਸੁਨੀਤਾ ਬਿਲੰੰਦੀ ਦੀ ਅਗਵਾਈ ਵਿੱਚ ਬੇਟੀ ਬਚਾਓ, ਬੇਟੀ ਪੜਾਓ ਵਿਸ਼ੇ ਤੇ ਕਲੱਸਟਰ ਪੱਧਰੀ ਕਵਿਤਾ ੳਚਾਰਣ ਮੁਕਾਬਲੇ ਕਰਵਾਏ ਗਏ।ਇਸ ਵਿੱਚ ਕਲੱਸਟਰ ਦੇ ਪੰਜ ਸਕੂਲਾਂ ਨੇ ਹਿੱਸਾ ਲਿਆ।ਜਿਸ ਵਿੱਚੋਂ ਆਲਮਵਾਲਾ (ਸਸਸ ) ਦੀ ਕਰਨਦੀਪ ਕੌਰ ਨੇ ਪਹਿਲਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਦਾਨੇਵਾਲਾ ਦੀ ਤਾਰਾ ਦੇਵੀ ਨੇ ਦੂਸਰਾ ਸਥਾਨ ਹਾਸਿਲ ਕੀਤਾ।ਜੱਜਮੈਂਟ ਦੀ ਭੂਮਿਕਾ ਮੈਡਮ ਨੀਰੂ ਮਲਿਕ ਅਤੇ ਮੈਡਮ ਮਮਤਾ ਵੱਲੋਂ ਨਿਭਾਈ ਗਈ।ਇਸ ਮੌਕੇ ਸ੍ਰੀ ਵਿਜੈ ਗਰਗ ਅਤੇ ਹੋਰ ਸਕੂਲਾਂ ਦੇ ਅਧਿਆਪਕਾਂ ਮੈਡਮ ਕਿਰਨ ਬਾਲਾ, ਮੈਡਮ ਰੋਜ਼ੀ, ਮੈਡਮ ਦੀਪਿਕਾ ਅਤੇ ਜਗਮੀਤ ਕੌਰ ਵੀ ਹਾਜ਼ਰ ਸਨ ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media