
ਫਾਜਿਲਕਾ, 3 ਜੂਨ (ਵਿਨੀਤ ਅਰੋੜਾ)- ਸਵਾਮੀ ਦਇਆਨੰਦ ਮਾਡਲ ਪਬਲਿਕ ਸਕੂਲ ਦੇ ਬੱਚਿਆਂ ਦਾ 10ਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਆ। ਜਾਣਕਾਰੀ ਦਿੰਦਿਆਂ ਸਕੂਲ ਦੀ ਵਾਇਸ ਪ੍ਰਿੰਸੀਪਲ ਤੇਜਸਵੀ ਜੁਨੇਜਾ ਨੇ ਦੱਸਿਆ ਕਿ ਇਸ ਸਾਲ ਸਕੂਲ ਦੇ 42 ਬੱਚਿਆਂ ਨੇ 10ਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਸੀ। ਜਿਸ ਵਿਚ ਸਾਰੇ ਵਿਦਿਆਰਥੀ ਹੀ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸ਼ਿਵਾਨੀ ਪੁੱਤਰੀ ਸੁਰਿੰਦਰ ਕੁਮਾਰ ਨੇ 565 ਅੰਕ ਲੈਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ਼ੂ ਪੁੱਤਰ ਰਾਧੇ ਸ਼ਾਮ ਨੇ 560 ਅੰਕ ਲੈਕੇ ਦੂਜਾ, ਰਿਸ਼ਭ ਜੁਨੇਜਾ ਨੇ 559ਅੰਕ ਲੈਕੇ ਤੀਜਾ ਸਥਾਨ ਹਾਸਲ ਕੀਤਾ ਹੈ। ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਚੰਗੇ ਨਤੀਜਿਆਂ ਲਈ ਵਧਾਈ ਦਿੱਤੀ ਹੈ
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media