ਫਾਜ਼ਿਲਕਾ, 10 ਦਸੰਬਰ (ਵਿਨੀਤ ਅਰੋੜਾ) -ਸੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਸ਼ਸ਼ੀ ਕਾਂਤ ਦੀ ਅਗਵਾਈ ਵਿਚ ਸਥਾਨਕ ਲਾਲਾ ਸੁਨਾਮ ਰਾਏ ਐਮ.ਏ. ਵੈਲਫੇਅਰ ਸੈਂਟਰ ਵਿਚ ਹੋਈ। ਜਿਸ ਵਿਚ ਇੱਕ ਦਰਜ਼ਨ ਵਿਛੜੇ ਅਧਿਆਪਕਾਂ ਦੇ ਪਰਿਵਾਰਾਂ ਦੇ ਨਾਲ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਦੋ ਮਿੰਟ ਦਾ ਮੋਨ ਰੱਖਕੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਥਣਾ ਕੀਤੀ ਗਈ। ਮੀਟਿੰਗ ਵਿਚ ਸੁਸਾਇਟੀ ਦੇ ਸਰਪ੍ਰਸਤ ਗਿਰਧਾਰੀ ਲਾਲ ਅਗਰਵਾਲ, ਅਸ਼ੋਕ ਮੋਂਗਾ, ਸਰਬਜੀਤ ਸਿੰਘ ਢਿਲੋਂ, ਅਮ੍ਰਤ ਲਾਲ ਕਰੀਰ, ਸੁਰੈਣ ਲਾਲ ਕਟਾਰੀਆ, ਸੰਦੀਪ ਅਨੇਜਾ, ਓਮ ਪ੍ਰਕਾਸ਼ ਫੁਟੇਲਾ, ਰਵੀ ਜੁਨੇਜਾ, ਸੁਮਤੀ ਜੈਨ, ਰਕੇਸ਼ ਗਿਲਹੋਤਰਾ, ਮੋਹਿਤ ਗਰੋਵਰ, ਡਾ. ਆਸ਼ਾ ਗੁੰਬਰ ਅਤੇ ਹੋਰਨਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਇੱਕ ਪ੍ਰਸਤਾਵ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿਚ ਕੁਝ ਦਿਨਾਂ ਦੇ ਲਈ ਲੋੜੀਂਦਾ ਬਦਲਾਅ ਕੀਤਾ ਜਾਵੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਥਾਈ ਨਿਵਾਸ ਦੇ ਨੇੜੇ ਨਿਯੁਕਤੀ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media