Thursday, April 30, 2026

ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਰਵਾਇਆ ਜੰਗੀ ਪੱਧਰ `ਤੇ ਵਿਕਾਸ – ਅਵਤਾਰ ਨਾਰਲਾ

ppn1012201626ਖਾਲੜਾ/ਭਿੱਖੀਵਿੰਡ, 10 ਦਸੰਬਰ (ਹਰਵਿੰਦਰ ਭਾਟੀਆ, ਕੁਲਵਿੰਦਰ ਸਿੰਘ ਕੰਬੋਕੇ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਤੀਜੀ ਵਾਰ ਚੋਣ ਲੜ ਰਹੇ ਵਿਧਾਇਕ ਵਿਰਸਾ ਸਿੰਘ ਵਲਟੋਹਾ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਹੈਟ੍ਰਿਕ ਬਣਾਉਣਗੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਅਵਤਾਰ ਸਿੰਘ ਨਾਰਲਾ ਨੇ ਰਾਮ ਸਿੰਘ ਨੂੰ ਸ਼ਗਨ ਸਕੀਮ ਦਾ ਚੈਕ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨਾਂ  ਆਖਿਆ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਜਨਤਾ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਸਮਾਜ ਭਲਾਈ ਸਕੀਮਾਂ ਦਾ ਜਨਤਾ ਨੂੰ ਸਮੇਂ ਸਿਰ ਲਾਭ ਮਿਲ ਰਿਹਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਅਕਾਲੀ ਦਲ-ਭਾਜਪਾ ਸਰਕਾਰ ਤੋਂ ਖੁਸ਼ ਹਨ।ਉਹਨਾਂ ਨੇ ਆਖਿਆ ਕਿ ਵਿਧਾਇਕ ਵਲਟੋਹਾ ਵੱਲੋਂ ਹਲਕਾ ਖੇਮਕਰਨ ਦੇ ਪਿੰਡਾਂ ਤੇ ਕਸਬਿਆਂ ਵਿਚ ਕਰਵਾਏ ਗਏ ਜੰਗੀ ਪੱਧਰ `ਤੇ ਵਿਕਾਸ ਕਰਕੇ ਹੀ ਸ੍ਰੋਮਣੀ ਅਕਾਲੀ ਦਲ ਹਲਕਾ ਖੇਮਕਰਨ ਵਿਚ ਤੀਜੀ ਵਾਰ ਜਿੱਤ ਦੇ ਝੰਡੇ ਗੱਡੇਗਾ। ਇਸ ਸਮੇਂ ਦਰਸ਼ਨ ਸਿੰਘ ਪੰਚ, ਲਖਵਿੰਦਰ ਸਿੰਘ, ਗੁਰਦੀਪ ਸਿੰਘ ਫੋਜੀ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਅਜੀਤ ਸਿੰਘ ਪੰਚ, ਸਤਨਾਮ ਸਿੰਘ ਪੰਚ, ਹਰਪਾਲ ਸਿੰਘ, ਪ੍ਰਗਟ ਸਿੰਘ ਆਦਿ ਹਾਜਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply