
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ) 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ 13ਵਾਂ ਜਪ-ਤਪ ਅਰਦਾਸ ਸਮਾਗਮ ਅਤੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦਾ 12ਵਾਂ ਸਲਾਨਾ ਸਮਾਗਮ ਜੀਅ ਦਇਆ ਪਰਵਾਨ ਸਮਾਗਮ ਗੁ. ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੰਤ ਬਾਬਾ ਸੁਖਦੇਵ ਸਿੰਘ ਭੁਚੋਂ ਸਾਹਿਬ ਵਾਲੇ, ਸੰਤ ਬਾਬਾ ਹਰਭਜਨ ਸਿੰਘ ਨਾਨਕਸਰ ਕਲੇਰਾਂ ਵਾਲੇ, ਸਿੰਘ ਸਾਹਿਬਾਨ ਗਿ: ਇਕਬਾਲ ਸਿੰਘ ਤਖਤ ਸ੍ਰੀ ਪਟਨਾ ਸਾਹਿਬ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲੇ, ਬਾਬਾ ਗੁਰਵਿੰਦਰ ਸਿੰਘ, ਸੰਤ ਅਵਤਾਰ ਸਿੰਘ ਦਿੱਲੀ ਵਾਲੇ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਸੋਢੀ, ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਗਗਨਦੀਪ ਸਿੰਘ ਗੰਗਾ ਨਗਰ ਵਾਲੇ, ਭਾਈ ਸਤਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ ਦਿੱਲੀ ਵਾਲੇ, ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ, ਭਾਈ ਅਰਸ਼ਦੀਪ ਸਿੰਘ, ਭਾਈ ਤਜਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਗੋਗਾ ਵੀਰ ਨੇ ਕਥਾ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਗੁਰਇਕਬਾਲ ਸਿੰਘ ਵੱਲੋਂ 13ਵੇਂ ਜਪ-ਤਪ ਸਰਬਤ ਦੇ ਭਲੇ ਦੀ ਅਰਦਾਸ ਅਤੇ 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਜਪ-ਤਪ ਦੀਆਂ ਲਗਾਈਆਂ ਹਾਜਰੀਆਂ ਦੀਆਂ 13 ਅਰਦਾਸਾਂ ਹੋਈਆਂ।
ਇਸ ਸਮੇਂ ਭਾਈ ਗੁਰਇਕਬਾਲ ਸਿੰਘ, 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।ਜਿਸ ਵਿੱਚ ਬੇਅੰਤ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।ਟਰੱਸਟ ਵੱਲੋਂ ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ।ਭਾਈ ਹਰਵਿੰਦਰਪਾਲ ਸਿੰਘ ਲਿਟਲ ਅਨੁਸਾਰ ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦੇ ਸਲਾਨਾ ਸਮਾਗਮ ਦਾ 12ਵਾਂ ਜੀਅ ਦਇਆ ਪਰਵਾਨ ਪ੍ਰੋਗਰਾਮ ਵੀ ਹੋਇਆ, ਜਿਸ ਵਿੱਚ ਵਿਸੇਸ਼ ਤੌਰ ‘ਤੇ ਮਨਿੰਦਰ ਸਿੰਘ, ਹਰਭਜਨ ਸਿੰਘ ਬੀਬੀ ਭਾਨੀ ਜੀ ਭਲਾਈ ਕੇਂਦਰ ਟਰੱਸਟ ਲੁਧਿਆਣੇ ਵਾਲੇ, ਮਾਤਾ ਵਿਪਨਪ੍ਰੀਤ ਕੋਰ, ਹਰਚਰਨ ਸਿੰਘ ਗੋਹਲਵੜੀਆਂ ਮੇਅਰ ਲੁਧਿਆਣਾ, ਸ਼੍ਰੋ. ਗੁ. ਪ੍ਰੰ. ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਭਾਈ ਪਰਮਜੀਤ ਸਿੰਘ ਖਾਲਸਾ, ਚੋਧਰੀ ਮਦਨ ਲਾਲ ਬੱਗਾ, ਹਰਪ੍ਰੀਤ ਸਿੰਘ ਬੇਦੀ, ਰਾਜਵੰਤ ਸਿੰਘ ਵੋਹਰਾ, ਭਾਈ ਗੁਰਸ਼ਰਨ ਸਿੰਘ ਨੇ ਸੰਗਤਾਂ ਦੇ ਦਰਸ਼ਨ ਕੀਤੇ।ਲੁਧਿਆਣੇ ਦੀਆਂ ਸੰਗਤਾਂ ਵੱਲੋਂ ਭਾਈ ਗੁਰਇਕਬਾਲ ਸਿੰਘ ਨੂੰ ਇਹ ਜਨਮ ਤੁਮਾਰੇ ਲੇਖੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਭਾਈ ਗੁਰਇਕਬਾਲ ਸਿੰਘ ਨੇ ਹੋਰ ਦੱਸਿਆ ਕਿ ਸੰਗਤਾਂ ਵੱਲੋਂ ਕੀਤੇ ਜਪ-ਤਪ ਦੇ ਸ਼ੁਕਰਾਨੇ ਦਾ 14ਵਾਂ ਅਰਦਾਸ ਸਮਾਗਮ 8 ਜਨਵਰੀ 2017 ਨੂੰ ਹੋਵੇਗਾ।ਜਿਸ ਵਿੱਚ 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਲਹਿਰ ਨੂੰ ਸਮਰਪਿਤ 350 ਕਰੋੜ ਮੂਲਮੰਤਰ ਦੇ ਜਾਪ ਦੀਆਂ ਸੰਗਤਾਂ ਦੀਆਂ ਹਾਜਰੀਆਂ ਦੀ ਅਰਦਾਸ ਹੋਵੇਗੀ ਅਤੇ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼, ਪੰਥ ਪ੍ਰਸਿੱਧ ਕੀਰਤਨੀ ਜੱਥੇ ਹਾਜਰੀ ਭਰਨਗੇ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media