Monday, March 23, 2026

ਜਾਗਰੂਕ ਵਿਦਿਆਰਥੀ ਹੱਕਾਂ ਪ੍ਰਤੀ ਚੇਤੰਨ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ- ਪ੍ਰਵੀਨ ਸਹਿਗਲ

ppn1012201631
ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ)  ਹਰ ਦੇਸ਼ ਵਾਸੀ ਦਾ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਜਰੂਰੂੀ ਹੈ ਤਾਂ ਕਿ ਉਹ ਕਿਸੇ ਵੀ ਤਰਾਂ ਦੇ ਸ਼ੋਸਣ ਦਾ ਸ਼ਿਕਾਰ ਨਾ ਹੋ ਸਕਣ।ਵਿਸ਼ਵ ਮਨੁੱਖੀ ਅਧਿਕਾਰ ਦਿਵਸ ਸਬੰਧੀ ਹਿਊਮਨ ਰਾਈਟਸ ਪ੍ਰੋਟੰਕਸ਼ਨ ਕੌਂਸਲ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕੌਂਸਲ ਦੇ ਸੂਬਾ ਚੇਅਰਮੈਨ ਪਰਵੀਨ ਸਹਿਗਲ ਨੇ ਕਿਹਾ ਕਿ ਆਪਣੇ ਅਧਿਕਾਰਾਂ ਪ੍ਰਤੀ ਚੇਤੰਨ ਮਨੁੱਖ ਹੀ ਕਿਸੇ ਨਾਲ ਵੀ ਹੁੰਦੀ ਬੇਇਨਸਾਫੀ ਖਿਲਾਫ ਅਵਾਜ਼ ਬੁਲੰਦ ਕਰ ਕੇ ਉਸ ਨੂੰ ਇਨਸਾਫ ਦਿਵਾਉਣ ਵਿੱਚ ਸਹਾਇਤਾ ਕਰ ਸਕਦਾ ਹੈ।ਉਨਾਂ ਦੱਸਿਆ ਕਿ ਉਨਾਂ ਦੀ ਸੰਸਥਾ ਦਾ ਨਿਸ਼ਾਨਾ ਜਿਥੇ ਲੋੜਵੰਦਾਂ ਤੇ ਗਰੀਬਾਂ ਦੀ ਮਦਦ ਕਰਨਾ ਹੈ, ਉਥੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਮੇਂ ਸਮੇਂ ‘ਤੇ ਸਮਾਗਮਾਂ ਦਾ ਅਯੋਜਨ ਵੀ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਜਾਗਰੂਕ ਵਿਦਿਆਰਥੀ ਤੇ ਨੌਜਵਾਨ ਅੱਗੇ ਜਾ ਕੇ ਆਪਣੇ ਘਰ ਅਤੇ ਆਲੇ ਦੁਆਲੇ ਰਹਿੰਦੇ ਲੋਕਾਂ ਨੂੰ ਹੱਕਾਂ ਪ੍ਰਤੀ ਚੇਤੰਨ ਕਰਨ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।ਉਨਾਂ ਨੇ ਹਾਜਰੀਨ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਵਿਚਰਦਿਆਂ ਉਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਆਪ ਕਰਨ ਤੇ ਨਾ ਹੀ ਦੂਜਿਆਂ ਨੂੰ ਕਰਨ ਦੇਣ।

ppn1012201632
ਵਿਸ਼ਵ ਵਿਆਪੀ ਮਨੁੱਖੀ ਅਧਿਕਾਰ ਦਿਵਸ ਮਨਾਏ ਜਾਣ ਦੇ ਸਿਲਸਿਲੇ ਤਹਿਤ ਗਵਾਲਮੰਡੀ ਪੁਤਲੀਘਰ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕ ਅਮਰਜੀਤ ਸਿੰਘ ਭਿੰਡਰ ਦੇ ਪ੍ਰਬੰਧਾਂ ਹੇਠ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਜ਼ਿਲਾ ਸਿੱਖਿਆ ਦਫਤਰ ਤੋਂ ਪ੍ਰਿੰਸੀਪਲ ਸੁਰਿੰਦਰ ਕੁਮਾਰ ਤੇ ਸੁਖਪਾਲ ਸਿੰਘ ਸੰਧੂ ਤੋਂ ਇਲਾਵਾ ਐਸ.ਪੀ.ਸੀ.ਏ ਇੰਸਪੈਕਟਰ ਅਸ਼ੋਕ ਜੋਸ਼ੀ ਤੇ ਪ੍ਰੋਫੈਸਰ ਜੀ.ਐਸ ਸੰਧੂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।ਜਿੰਨਾਂ ਨੇ ਮਨੁੱਖੀ ਅਧਿਕਾਰਾਂ ਪ੍ਰਤੀ ਆਪਣੇ ਵਿਚਾਰ ਸਾਂਝੇ ਕੀਤੇ।ਕੌਂਸਲ ਵਲੋਂ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਪ੍ਰੋਫੈਸਰ ਜੀ.ਐਸ ਸੰਧੂ, ਮਨਪ੍ਰੀਤ ਕੌਰ, ਮੈਡਮ ਇੰਦਰਜੀਤ ਕੌਰ ਨਾਰੰਗ, ਕਰਮ ਸਿੰਘ, ਅਸ਼ੋਕ ਜੋਸ਼ੀ, ਪਵਨ ਸੇਠ, ਸਚਿਨ ਢੀਂਗਰਾ ਆਦਿ ਸਖਸ਼ੀਅਤਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਮੰਚ ਦਾ ਸੰਚਾਲਨ ਮੈਡਮ ਮਨਪ੍ਰੀਤ ਕੌਰ ਨੇ ਬਾਖੂਬੀ ਕੀਤਾ ਗਿਆ।ਇਸ ਮੌਕੇ ਜਗਦੀਪ ਭਾਟੀਆ, ਭੂਵਨ, ਹਰਜੀਤ ਸਿੰਘ, ਲਿਸ਼ਨਾਥ, ਮਨਿੰਦਰ ਸਿੰਘ ਆਦਿ ਵੀ ਮੌਜੂਦ ਰਹੇ।ਅਮਰਜੀਤ ਸਿੰਘ ਭਿੰਡਰ ਨੇ ਆਏ ਹੋਏ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply