ਫਾਜ਼ਿਲਕਾ, 11 ਦਸੰਬਰ (ਵਿਨੀਤ ਅਰੋੜਾ)- ਬੀ.ਐਸ.ਐਫ ਦੀ 90ਵੀਂ ਬਟਾਲੀਅਨ ਵੱਲੋਂ ਹੈਡਕਵਾਟਰ ਵਿਚ ਇੱਕ ਮਹੀਨੇ ਤੱਕ ਚੱਲਣ ਵਾਲੇ ਭਰਤੀ ਤੋਂ ਪਹਿਲਾਂ ਨੋਜ਼ਵਾਨਾਂ ਦੇ ਟ੍ਰੇਨਿੰਗ ਕੈਂਪ ਦੀ ਸਮਾਪਤੀ ਹੋਈ। ਕੈਂਪ ਵਿਚ 60 ਨੋਜ਼ਵਾਨਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਮੋਕੇ ਸਮਾਗਮ ਦੇ ਮੁੱਖ ਮਹਿਮਾਨ ਡੀਆਈਜੀ ਇੱਪਨ ਪੀਵੀ ਨੇ ਨੋਜ਼ਵਾਨਾਂ ਨੂੰ ਦੇਸ਼ ਦੇ ਪ੍ਰਤੀ ਸੇਵਾਵਾਂ ਦੇ ਲਈ ਪ੍ਰੇਰਿਤ ਕੀਤਾ ਅਤੇ ਬੀਐਸਐਫ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਾਰਿਆਂ ਨੋਜ਼ਵਾਨਾਂ ਨੂੰ ਸਰਟੀਫਿਕੇਟ ਵੀ ਸੋਂਪੇ।ਇਸ ਮੌਕੇ 90ਵੀਂ ਬਟਾਲੀਅਨ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media