ਚੌੱਂਕ ਮਹਿਤਾ, 11 ਦਸੰਬਰ (ਜੋਗਿੰਦਰ ਸਿੰਘ ਮਾਣਾ)- ਸਮਾਜ ਸੇਵੀਂ ਸੰਸਥਾਂ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਵੱਲੋਂ ਸਮਾਜਿਕ ਬੁਰਾਈਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਹਰ ਪਾਸੇ ਤੋਂ ਬਹੁਤ ਚੰਗਾ ਹੁੰਗਾਰਾ ਮਿਲ ਰਿਹਾ ਹੈ।ਅੱਜ ਆਸਟਰੇਲੀਆ ਯੂਨਿਟ ਦੀ ਪ੍ਰਧਾਨ ਕੈਥਲੀਨ ਤੇ ਮਨੀ ਦਾ ਪੰਜਾਬ ਪਹੁੰਚਣ `ਤੇ ਲਹਿਰ ਦੇ ਕੌਮੀ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਵੱਲੋਂ ਨਿੱਘਾ ਸਵਾਗਤ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਾਂਤੀਕਾਰੀ ਲਹਿਰ ਆਸਟਰੇਲੀਆ ਯੂਨਿਟ ਦੀ ਪ੍ਰਧਾਨ ਕੈਥਲੀਨ ਨੇ ਕਿਹਾ ਕਿ ਪੰਜਾਬ ਆ ਕੇ ਉਨਾਂ ਨੂੰ ਬਹੁਤ ਚੰਗਾ ਮਹਿਸੂਸ ਹੋਇਆ ਤੇ ਪੰਜਾਬੀ ਲੋਕਾਂ ਦੀ ਆਪਸੀ ਪਿਆਰ ਸਤਿਕਾਰ ਵੇਖ ਕੇ ਦਿਲ ਨੂੰ ਬਹੁਤ ਖੁਸ਼ੀ ਹੋਈ।ਉਨਾਂ ਕਿਹਾ ਕਿ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਦੀ ਵਿਚਾਰਧਾਰਾ ਤੋਂ ਬਹੁਤ ਖੁਸ਼ ਹੈ। ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੀ ਮਦਦ ਕਰਕੇ ਉਨਾਂ ਨੂੰ ਬਹੁਤ ਖੁਸ਼ੀ ਤੇ ਸਕੂਨ ਮਿਲਦਾ ਹੈ।ਪ੍ਰਿੰੰਸੀਪਲ ਤਰਸਿੱਕਾ ਨੇ ਕਿਹਾ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਗੁਰੂ ਨਾਨਕ ਸਾਹਿਬ ਜੀ ਦੀ ਸਾਂਝੀਵਾਲਤਾ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਕੇ ਬਹੁਤ ਮਾਣ ਮਹਿਸੂਸ ਕਰਦੇ ਹਨ। ਇਸ ਮੌਕੇ ਕਵਲਜੀਤ ਕੌਰ ਤਰਸਿੱਕਾ, ਦਲਜੀਤ ਕੌਰ ਆਦਿ ਹਾਜ਼ਿਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media