Tuesday, March 24, 2026

ਘੁੱਗੀ ਦੀ ਥਾਂ ਘੁੱਗੂ ਵੀ ਆ ਜਾਵੇ ਮਜੀਠੇ ’ਚ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ – ਮਜੀਠੀਆ

ppn1212201618
ਮੱਤੇਵਾਲ, 12 ਦਸੰਬਰ (ਜੋਗਿੰਦਰ ਸਿੰਘ ਮਾਣਾ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ’ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਸੰਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਉਸ ਨੂੰ ਘੇਰ ਦਿਆਂ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਝੂਠ ਦੇ ਮੁਰੀਦ ਕੇਜਰੀਵਾਲ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਫਜ਼ੂਲ ਦੀਆਂ ਗੱਲਾਂ ਨਾਲ ਲੋਕਾਂ ਨੂੰ ਭਰਮਾਇਆ ਨਹੀਂ ਜਾ ਸਕਦਾ। ਮਜੀਠੀਆ ਪਿੰਡ ਉਦੋਕੇ ਵਿਖੇ ਉਦੋਕੇ ਤੋਂ ਬੋਪਾਰਾਏ ਤਕ ਸੜਕ ਨੂੰ 23 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਦਾ ਨੀਂਹ ਪੱਥਰ ਰੱਖਣ ਆਏ ਸਨ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਸ਼ੁਰੂ ਤੋਂ ਹੀ ਪ੍ਰਕਾਸ਼ ਸਿੰਘ ਬਾਦਲ ਨੇ ਕਮਰਕੱਸਾ ਕੀਤਾ ਹੋਇਆ ਹੈ, ਜਿਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਇੰਦਰਾ ਗਾਂਧੀ ਵੱਲੋਂ 1982 ’ਚ ਕਪੂਰੀ ਵਿਖੇ ਐਸ.ਵਾਈ.ਐਲ ਦਾ ਨੀਂਹ ਰੱਖੇ ਜਾਣ ਦਾ ਵਿਰੋਧ ਕਰਦਿਆਂ ਮੋਰਚੇ ਵਿੱਚ ਪਹਿਲੀ ਗ੍ਰਿਫਤਾਰੀ ਦਿੱਤੀ।ਹੁਣ ਨਹਿਰ ਦੀ ਜ਼ਮੀਨ ਅਸਲ ਮਾਲਕਾਂ ਨੂੰ ਮੁਫ਼ਤ ਵਿੱਚ ਵਾਪਸ ਕਰ ਕੇ ਉਕਤ ਮੁੱਦੇ ਨੂੰ ਖਤਮ ਕਰਦਿਤਾ ਹੈ।
ਉਹਨਾਂ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਣੀਆਂ ਦੇ ਮੁੱਦੇ ਪ੍ਰਤੀ ਕੇਜਰੀਵਾਲ ਪਹਿਲਾਂ ਤਾਂ ਸਾਜ਼ਿਸ਼ੀ ਤਰੀਕੇ ਨਾਲ ਖਾਮੋਸ਼ ਰਿਹਾ, ਅੱਜ ਜਦ ਕਿ ਉਸ ਨੂੰ ਪਤਾ ਲਗ ਗਿਆ ਕਿ ਪੰਜਾਬ ਦੇ ਹਿਤਾਂ ਨਾਲ ਖਿਲਵਾੜ ਕਰਨਾ ’ਆਪ’ ਨੂੰ ਮਹਿੰਗਾ ਪੈ ਰਿਹਾ ਹੈ, ਜਿਸ ਨਾਲ ਉਸ ਦੀ ਪਾਰਟੀ ਦੀ ਹਾਲਤ ਪੰਜਾਬ ਵਿੱਚ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਇੱਕ ਜੁਟ ਹੋ ਚੁੱਕੇ ਹਨ ਤਾਂ ਕੇਜਰੀਵਾਲ ਨੂੰ ਪੰਜਾਬ ਦੇ ਪਾਣੀਆਂ ਦੀ ਰਾਖੀ ਦਾ ਖਿਆਲ ਆਗਿਆ।ਮਜੀਠੀਆ ਨੇ ਕੇਜਰੀਵਾਲ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਜੇ ਦਿੱਲੀ ਦੇ ਮੁੱਖ ਮੰਤਰੀ ਦੀਆਂ ਲੱਤਾਂ ਵਿੱਚ ਜਾਨ ਹੈ ਤਾਂ ਉਹ ਜਨਤਕ ਤੌਰ ’ਤੇ ਸੁਪਰੀਮ ਕੋਰਟ ਦੇ ਉਸ ਆਡਰ ਜਿਸ ਵਿੱਚ ਮਾਨਯੋਗ ਅਦਾਲਤ ਨੇ ਐਸ.ਵਾਈ.ਐਲ ਮੁੱਦੇ ’ਤੇ ਦਿੱਲੀ ਸਰਕਾਰ ਵੱਲੋਂ ਹਰਿਆਣੇ ਨਾਲ ਖਲੋਣ ਅਤੇ ਨਹਿਰ ਬਣਾਉਣ ਦੀ ਗੱਲ ਕੀਤੀ ਸੀ ਨੂੰ ਝੂਠਾ ਸਾਬਤ ਕਰ ਕੇ ਦਿਖਾਉਣ ਦੀ ਹਿੰਮਤ ਕਰਨ।ਉਹਨਾਂ ਕਿਹਾ ਕਿ ਕੇਜਰੀਵਾਲ ਦਾ ਮਾਝਾ ਫ਼ਤਿਹ ਕਰਨ ਦਾ ਸੁਪਨਾ ਕਦੀ ਪੂਰਾ ਨਹੀਂ ਹੋਵੇਗਾ। ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਘੁੱਗੀ ਤਾਂ ਮਜੀਠੇ ਤੋਂ ਉਡਾਰੀ ਮਾਰ ਚੁੱਕੀ ਹੈ ਹੁਣ ਘੁੱਗੀ ਦੀ ਥਾਂ ਘੁੱਗੂ ਵੀ ਮਜੀਠੇ ਆ ਜਾਵੇ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪਵੇਗਾ।ਮਜੀਠੀਆ ਵੱਲੋਂ ਅੱਜ 25 ਕਰੋੜ ਦੀ ਲਾਗਤ ਉਕਤ ਤੋਂ ਇਲਾਵਾ 4 ਹੋਰ ਸੜਕਾਂ ਨੂੰ 23 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਦੇ ਨੀਂਹ ਪੱਥਰ ਵੀ ਰੱਖੇ ਗਏ। ਇਸ ਮੌਕੇ ਉਹਨਾਂ ਨਾਲ ਸੁਖਵਿੰਦਰ ਸਿੰਘ ਗੋਲਡੀ, ਭਗਵੰਤ ਸਿੰਘ ਸਿਆਲਕਾ, ਗੁਰਵੇਲ ਸਿੰਘ ਅਲਕੜੇ, ਗੁਰਜਿੰਦਰ ਸਿੰਘ ਢਪਈਆਂ, ਬਲਵਿੰਦਰ ਸਿੰਘ ਬਲੋਵਾਲੀ, ਬੀਬੀ ਧਰਮ ਕੌਰ ਮਹਿਮੂਦਪੁਰਾ, ਸਰਪੰਚ ਇੰਦਰ ਸਿੰਘ ਉਦੋਕਾ, ਸਰਪੰਚ ਸੁਰਜੀਤ ਸਿੰਘ ਉਦੋਕਾ, ਸਰਪੰਚ ਸੰਦੀਪ ਸਿੰਘ, ਸੁਖਵਿੰਦਰ ਸਿੰਘ, ਸਰਪੰਚ ਗੁਰਦੇਵ ਸਿੰਘ ਮਹਿਮੂਦਪੁਰਾ, ਅਮ੍ਰਿਤਪਾਲ ਸਿੰਘ ਪਾਲੀ, ਗੁਰਿੰਦਰ ਸਿੰਘ, ਦਿਲਬਾਗ ਸਿੰਘ ਕਲੇਰ,ਸਰਪੰਚ ਸੁਖਦੇਵ ਸਿੰਘ, ਦਰਸ਼ਨ ਸਿੰਘ ਫੌਜੀ ਆਦਿ ਮੌਜੂਦ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply